ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵਿੱਚ ਸ਼ਾਮਲ ਹੋਏ ‘ਆਪ’ ਵਿਧਾਇਕ ਤੇ ਸਾਬਕਾ ਮੰਤਰੀ

07:52 AM Jul 11, 2024 IST
ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਸਾਬਕਾ ਮੰਤਰੀ ਰਾਜ ਕੁਮਾਰ ਆਨੰਦ, ‘ਆਪ’ ਵਿਧਾਇਕ ਕਰਤਾਰ ਸਿੰਘ ਅਤੇ ਹੋਰ। -ਫੋਟੋ: ਮੁਕੇਸ਼ ਅਗਰਵਾਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਜੁਲਾਈ
ਅੱਜ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਮੌਜੂਦਗੀ ਵਿੱਚ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜਕੁਮਾਰ ਆਨੰਦ, ਛਤਰਪੁਰ ਦੇ ਵਿਧਾਇਕ ਕਰਤਾਰ ਸਿੰਘ ਤੰਵਰ ਅਤੇ ਸ੍ਰੀਮਤੀ ਵੀਨਾ ਆਨੰਦ, ਨਿਗਮ ਕੌਂਸਲਰ ਉਮੇਦ ਸਿੰਘ ਫੌਗਾਟ, ਦਿੱਲੀ ਸਕੱਤਰੇਤ ਦੇ ਸਾਬਕਾ ਡਾਇਰੈਕਟਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ‘ਆਪ’ ਦੇ ਸਾਬਕਾ ਸੂਬਾ ਇੰਚਾਰਜ ਰਤਨੇਸ਼ ਗੁਪਤਾ ਅਤੇ ਸਹਿ ਇੰਚਾਰਜ ਸਚਿਨ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ। ਅਰੁਣ ਸਿੰਘ ਨੇ ਮੈਂਬਰਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਵਰਿੰਦਰ ਸਚਦੇਵਾ ਨੇ ਸਾਰੇ ਮੈਂਬਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪਿਛਲੀਆਂ ਤਿੰਨ ਚੋਣਾਂ ਵਿੱਚ ਕਾਂਗਰਸ ਦੀਆਂ ਸੀਟਾਂ ਨੂੰ ਮਿਲਾ ਕੇ ਵੇਖੀਏ ਤਾਂ ਇਸ ਵਾਰ ਭਾਜਪਾ ਦੀਆਂ 240 ਸੀਟਾਂ ਦੇ ਬਰਾਬਰ ਨਹੀਂ ਹਨ। ਦਿੱਲੀ ਵਿੱਚ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ਨੂੰ ਦਿੱਲੀ ਦੇ ਲੋਕਾਂ ਨੇ ਨਕਾਰ ਦਿੱਤਾ ਕਿਉਂਕਿ ਆਮ ਆਦਮੀ ਪਾਰਟੀ ਸ਼ਰਾਬ ਮਾਫੀਆ ਦਾ ਸਮਰਥਨ ਕਰਨ ਵਾਲੀ ਪਾਰਟੀ ਹੈ।
ਰਾਜਕੁਮਾਰ ਆਨੰਦ ਨੇ ਕਿਹਾ ਕਿ ਜਦੋਂ ਉਹ ਦਿੱਲੀ ਦਾ ਮੰਤਰੀ ਬਣਿਆ ਤਾਂ ਉਸ ਨੂੰ ਅਹਿਸਾਸ ਹੋਇਆ ਕਿ ਲੋਕ ਆਪਣੇ ਕੰਮ ਲਈ ਇਧਰ-ਉਧਰ ਭੱਜ ਰਹੇ ਹਨ ਪਰ ਸਰਕਾਰ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਇਹ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕਰਤਾਰ ਸਿੰਘ ਤੰਵਰ ਨੇ ਕਿਹਾ ਕਿ ਉਹ ਪਿਛਲੇ 20 ਤੋਂ 25 ਸਾਲਾਂ ਤੋਂ ਸਮਾਜਿਕ ਹਿੱਤਾਂ ਵਿੱਚ ਕੰਮ ਕਰ ਰਿਹਾ ਹੈ। ਦਿੱਲੀ ਦੇ ਲੋਕਾਂ ਨੇ ਉਸ ਦਾ ਸਾਥ ਦਿੱਤਾ ਪਰ ਪਿਛਲੇ 2 ਸਾਲਾਂ ਵਿੱਚ ਦਿੱਲੀ ਦੀ ਹਾਲਤ ਵਿਗੜ ਗਈ ਹੈ ਅਤੇ ਸਰਕਾਰ ਭ੍ਰਿਸ਼ਟਾਚਾਰ ਵਿੱਚ ਪੂਰੀ ਤਰ੍ਹਾਂ ਲਿਪਤ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦਾ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਦਿੱਲੀ ਵਿੱਚ ਹੋਇਆ ਹੈ। ਅੱਜ ਦਿੱਲੀ ਦੀ ਹਾਲਤ ਬਹੁਤ ਖਰਾਬ ਹੈ ਅਤੇ ਉਹ ਸਰਕਾਰ ਦੀ ਨੀਤੀ ਅਨੁਸਾਰ ਕੁਝ ਵੀ ਨਹੀਂ ਕਰ ਪਾ ਰਹੇ। ਕੰਮ ਦੀ ਬਜਾਏ ਪਿਛਲੇ ਤਿੰਨ ਮਹੀਨਿਆਂ ਤੋਂ ਸਿਰਫ਼ ਦੋਸ਼ਾਂ ਦੀ ਖੇਡ ਚੱਲ ਰਹੀ ਹੈ।

Advertisement

Advertisement