ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵਿਧਾਇਕ ਅੰਗੁਰਾਲ ਨੇ ਪਾਰਟੀ ਦੇ ਸੰਸਦ ਮੈਂਬਰ ਖ਼ਿਲਾਫ਼ ਮੋਰਚਾ ਖੋਲ੍ਹਿਆ

08:45 AM Oct 17, 2023 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਅਕਤੂਬਰ
ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸੀਤਲ ਅੰਗੁਰਾਲ ਅਤੇ ਐਮਪੀ ਸੁਸ਼ੀਲ ਰਿੰਕੂ ਵਿਚਾਲੇ ਚੱਲ ਰਹੀ ਠੰਢੀ ਜੰਗ ਉਦੋਂ ਭਾਂਬੜ ਬਣ ਗਈ ਜਦੋਂ ਵਿਧਾਇਕ ਸੀਤਲ ਅੰਗੁਰਾਲ ਨੇ ਸੁਸ਼ੀਲ ਰਿੰਕੂ ਦਾ ਨਾਂ ਲਏ ਬਿਨਾ ਹੀ ਮੋਰਚਾ ਖੋਲ੍ਹ ਦਿੱਤਾ। ਵਿਧਾਇਕ ਸੀਤਲ ਅੰਗੁਰਾਲ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਐਮਪੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਆਖਰੀ ਚਿਤਾਵਨੀ ਸੀ। ਉਸ ਦਾ ਸੰਘਰਸ਼ ਸ਼ੁਰੂ ਹੋ ਗਿਆ ਹੈ ਤੇ ਇਹ ਕਿੱਥੇ ਖਤਮ ਹੋਵੇਗਾ ਪਤਾ ਨਹੀਂ।
ਉਨ੍ਹਾਂ ਕਿਹਾ ਕਿ ਉਹ ਹਾਈਕਮਾਂਡ ਨੂੰ ਵੀ ਸਬੂਤ ਦੇ ਕੇ ਆਏ ਹਨ ਕਿ ਕਿਵੇਂ ਐਮਪੀ ਪਾਰਟੀ ਨੂੰ ਖਤਮ ਕਰਨ ਵਿੱਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਸੁਸ਼ੀਲ ਰਿੰਕੂ ਨੂੰ ‘ਆਪ’ ਨੇ ਪਾਰਟੀ ਵਿੱਚ ਸ਼ਾਮਲ ਕਰਕੇ ਅਤੇ ਉਸ ਨੂੰ ਉਪ ਚੋਣ ਲਈ ਉਮੀਦਵਾਰ ਬਣਾਇਆ ਸੀ ਤੇ ਉਹ ਭਾਰੀ ਬਹੁਮਤ ਨਾਲ ਚੋਣ ਜਿੱਤ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੀਤਲ ਅੰਗੁਰਾਲ ਨੇ ਰਿੰਕੂ ਨੂੰ ਹਰਾਇਆ ਸੀ ਜੋ ਉਸ ਸਮੇਂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ।
ਸੀਤਲ ਨੇ ਕਿਹਾ ਕਿ ਉਸ ਨੇ ਆਪਣੀ ਨਿੱਜੀ ਦੁਸ਼ਮਣੀ ਨੂੰ ਪਾਸੇ ਰੱਖਿਆ ਅਤੇ ਸੁਸ਼ੀਲ ਰਿੰਕੂ ਦੀ ਮਦਦ ਕੀਤੀ ਪਰ ਬਾਅਦ ਵਿਚ ਉਸ ਨੇ ਇਸ ਦੀ ਕਦਰ ਨਹੀਂ ਕੀਤੀ। ‘ਆਪ’ ਵਿਧਾਇਕ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰ ਨੂੰ ਲਾਈਵ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਵੱਖ-ਵੱਖ ਵਿਅਕਤੀਆਂ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੇ ਕੇਸਾਂ ਵਿੱਚ ਰਿੰਕੂ ਨੇ ਪੁਲੀਸ ਨੂੰ ਬੁਲਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਸੰਸਦ ਮੈਂਬਰ ਨੂੰ ਹੰਕਾਰੀ ਦੱਸਦਿਆਂ ਕਿਹਾ ਕਿ ਸੰਸਦ ਮੈਂਬਰ ਨੂੰ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ। ਇਸ ਮਾਮਲੇ ’ਤੇ ਸੁਸ਼ੀਲ ਰਿੰਕੂ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

Advertisement

Advertisement