For the best experience, open
https://m.punjabitribuneonline.com
on your mobile browser.
Advertisement

‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਬਸਪਾ ਵਿੱਚ ਸ਼ਾਮਲ

10:21 AM Apr 07, 2024 IST
‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਬਸਪਾ ਵਿੱਚ ਸ਼ਾਮਲ
ਬਸਪਾ ਵਿੱਚ ਸੁਰਿੰਦਰ ਕੰਬੋਜ ਨੂੰ ਸ਼ਾਮਲ ਕਰਦੇ ਹੋਏ ਪਾਰਟੀ ਆਗੂ। -ਫੋਟੋ: ਮਲਕੀਅਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਅਪਰੈਲ
ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ‘ਆਪ’ ਦਾ ਸਾਥ ਛੱਡ ਕੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਏ। ਜਲੰਧਰ ਸਥਿਤ ਬਸਪਾ ਦੇ ਸੂਬਾ ਦਫ਼ਤਰ ਵਿੱਚ ਪਾਰਟੀ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਪੰਜਾਬ ਇੰਚਾਰਜ ਵਿਧਾਇਕ ਡਾ. ਨਛੱਤਰਪਾਲ ਦੀ ਹਾਜ਼ਰੀ ਵਿੱਚ ਸੁਰਿੰਦਰ ਕੰਬੋਜ ਬਸਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਕੰਬੋਜ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਬਸਪਾ ਦਾ ਕੰਬੋਜ ਭਾਈਚਾਰੇ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ। ਬਸਪਾ ਪ੍ਰਧਾਨ ਨੇ ਕਿਹਾ ਕਿ ਕੰਬੋਜ ਭਾਈਚਾਰੇ ਨੂੰ ਸੁਰਿੰਦਰ ਕੰਬੋਜ ਰਾਹੀਂ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਡਾ. ਨਛੱਤਰਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਵਿਰੋਧੀ ਨੀਤੀਆਂ ’ਤੇ ਚੱਲ ਰਹੀ ਹੈ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ, ਉਹ ਹਾਲੇ ਤੱਕ ਪੂਰੇ ਨਹੀਂ ਹੋਏ। ਪੰਜਾਬ ਦੇ ਲੋਕ ਇੰਨੇ ਦੁਖੀ ਹਨ ਕਿ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਦੇ ਪਿਤਾ ਸੁਰਿੰਦਰ ਕੰਬੋਜ ਬਸਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸ਼ੀਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×