For the best experience, open
https://m.punjabitribuneonline.com
on your mobile browser.
Advertisement

‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਟਿਕਾਣਿਆਂ ’ਤੇ ਛਾਪੇ

08:57 AM Mar 24, 2024 IST
‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਟਿਕਾਣਿਆਂ ’ਤੇ ਛਾਪੇ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਮਾਰਚ
ਆਮਦਨ ਕਰ ਵਿਭਾਗ ਨੇ ਅੱਜ ‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ ਤੇ ਕੁਝ ਹੋਰਾਂ ਖ਼ਿਲਾਫ਼ ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਛਾਪੇ ਮਾਰੇ। ਯਾਦਵ (45) ਦੋ ਵਾਰ ਵਿਧਾਇਕ ਰਹੇ ਹਨ ਤੇ ਦਿੱਲੀ ਵਿਧਾਨ ਸਭਾ ਵਿੱਚ ਮਟਿਆਲਾ ਸੀਟ ਦੀ ਨੁਮਾਇੰਦਗੀ ਕਰਦੇ ਹਨ। ਜਾਣਕਾਰੀ ਅਨੁਸਾਰ ਦਿੱਲੀ ਦੇ ਘੁੰਮਣਹੇੜਾ ਪਿੰਡ ’ਚ ਇਹ ਕਾਰਵਾਈ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਕੁਝ ਦਸਤਾਵੇਜ਼ ਬਰਾਮਦ ਕੀਤੇ ਗਏ ਹਨ ਤੇ ਕੁਝ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਵਿਧਾਇਕ ਗੁਲਾਬ ਸਿੰਘ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਗੁਜਰਾਤ ਯੂਨਿਟ ਦੇ ਇੰਚਾਰਜ ਸਨ।
‘ਆਪ’ ਆਗੂ ਸੌਰਭ ਭਾਰਦਵਾਜ ਨੇ ਦੱਸਿਆ ਕਿ ਤੜਕੇ 3 ਵਜੇ ਅਧਿਕਾਰੀਆਂ ਦੀ ਟੀਮ ਨੇ ਵਿਧਾਇਕ ਦੇ ਘਰ ਦੀ ਤਲਾਸ਼ੀ ਲਈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ‘ਆਪ’ ’ਤੇ ਗੈਰ-ਕਾਨੂੰਨੀ ਢੰਗ ਨਾਲ ਹਾਵੀ ਹੋਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਜਾਂਚ ਏਜੰਸੀ ਕਥਿਤ ਤੌਰ ’ਤੇ ‘ਆਪ’ ਨੂੰ ਆਉਣ ਵਾਲੀਆਂ ਚੋਣਾਂ 2024 ਲਈ ਹਿੱਸਾ ਲੈਣ ਅਤੇ ਪ੍ਰਚਾਰ ਕਰਨ ਤੋਂ ਰੋਕਣ ਦੇ ਇਰਾਦੇ ਨਾਲ ਸਰਕਾਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੀ ਹੈ ਜਿਸ ਨਾਲ ਦੇਸ਼ ਹੁਣ ‘ਤਾਨਾਸ਼ਾਹੀ’ ਦੇ ਰਾਹ ’ਤੇ ਹੈ। ਭਾਰਦਵਾਜ ਨੇ ਕਿਹਾ ਕਿ ਭਾਰਤ ਹੀ ਨਹੀਂ ਦੁਨੀਆ ਭਰ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਭਾਜਪਾ ਸਰਕਾਰ ਪੂਰੀ ਵਿਰੋਧੀ ਧਿਰ ਨੂੰ ਜੇਲ੍ਹ ’ਚ ਡੱਕਣ ’ਤੇ ਲੱਗੀ ਹੋਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×