For the best experience, open
https://m.punjabitribuneonline.com
on your mobile browser.
Advertisement

ਬੇਅਦਬੀ ਮਾਮਲੇ ’ਚ ਦਿੱਲੀ ਦਾ ‘ਆਪ’ ਵਿਧਾਇਕ ਦੋਸ਼ੀ ਕਰਾਰ

07:10 AM Nov 30, 2024 IST
ਬੇਅਦਬੀ ਮਾਮਲੇ ’ਚ ਦਿੱਲੀ ਦਾ ‘ਆਪ’ ਵਿਧਾਇਕ ਦੋਸ਼ੀ ਕਰਾਰ
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 29 ਨਵੰਬਰ
ਦਿੱਲੀ ਦੇ ਮਹਿਰੌਲੀ ਤੋਂ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਾਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਅੱਠ ਸਾਲ ਪੁਰਾਣੇ ਮਾਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਹਾਲਾਂਕਿ ਸਜ਼ਾ ਦਾ ਐਲਾਨ ਹੋਣਾ ਬਾਕੀ ਸੀ। ਅਦਾਲਤ ਦੇ ਹੁਕਮ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮਾਰਚ 2021 ਵਿੱਚ ਨਰੇਸ਼ ਯਾਦਵ ਅਤੇ ਇੱਕ ਹੋਰ ਮੁਲਜ਼ਮ ਨੰਦ ਕਿਸ਼ੋਰ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਦੱਸਣਯੋਗ ਹੈ ਕਿ 24 ਜੂਨ 2016 ਨੂੰ ਮਾਲੇਰਕੋਟਲਾ ਸ਼ਹਿਰ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ਼ ਦੇ ਅੰਗ ਬਰਾਮਦ ਹੋਣ ਦੀ ਘਟਨਾ ਤੋਂ ਬਾਅਦ ਪੁਲੀਸ ਨੇ ਵਿਜੈ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਸਮੇਤ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਹਾਲਾਤੀ ਸਬੂਤਾਂ ਅਤੇ ਹੋਰ ਮੁਲਜ਼ਮਾਂ ਦੇ ਬਿਆਨਾਂ ’ਤੇ ‘ਆਪ’ ਵਿਧਾਇਕ ਨਰੇਸ਼ ਯਾਦਵ ਦਾ ਨਾਂ ਜੋੜਿਆ ਗਿਆ ਸੀ। ਪਟਿਆਲਾ ਤੋਂ ਵਿਜੈ ਕੁਮਾਰ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੇ ਬਿਆਨ ’ਤੇ ਨਰੇਸ਼ ਯਾਦਵ ਨੂੰ ਜਾਂਚ ’ਚ ਸ਼ਾਮਲ ਕੀਤਾ ਗਿਆ ਸੀ। ਯਾਦਵ ਵੱਲੋਂ ਵਿਜੈ ਕੁਮਾਰ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤੇ 90 ਲੱਖ ਰੁਪਏ ਅਤੇ ਆਰਐੱਸਐੱਸ ਨਾਲ ਉਸ ਦੇ ਸਬੰਧਾਂ ਦੀ ਜਾਂਚ ਲਈ ਅਰਜ਼ੀ ਦਾਇਰ ਕੀਤੀ ਗਈ ਸੀ।

Advertisement

Advertisement
Advertisement
Author Image

joginder kumar

View all posts

Advertisement