For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੇ ‘ਆਪ’ ਵਿਧਾਇਕ ਸੁਨੀਤਾ ਨੂੰ ਮਿਲੇ, ਕਿਹਾ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ

02:32 PM Apr 02, 2024 IST
ਦਿੱਲੀ ਦੇ ‘ਆਪ’ ਵਿਧਾਇਕ ਸੁਨੀਤਾ ਨੂੰ ਮਿਲੇ  ਕਿਹਾ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ
Advertisement

ਨਵੀਂ ਦਿੱਲੀ, 2 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਅੱਜ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਨੂੰ ਜੇਲ੍ਹ ਤੋਂ ਸਰਕਾਰ ਚਲਾਉਣੀ ਚਾਹੀਦੀ ਹੈ ਅਤੇ ਅਸਤੀਫ਼ਾ ਨਹੀਂ ਦੇਣਾ ਚਾਹੀਦਾ। ਕੇਜਰੀਵਾਲ ਨੂੰ ਪਿਛਲੇ ਮਹੀਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਹ 15 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹੈ। ਪਾਰਟੀ ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਦੌਰਾਨ 'ਆਪ' ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਦੇ ਦੋ ਕਰੋੜ ਲੋਕ ਮੁੱਖ ਮੰਤਰੀ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਅਸਤੀਫਾ ਨਹੀਂ ਦੇਣਾ ਚਾਹੀਦਾ। ਦਿੱਲੀ 'ਚ 'ਆਪ' ਦੇ 62 ਵਿਧਾਇਕਾਂ 'ਚੋਂ 55 ਇਸ ਮੀਟਿੰਗ ਦੌਰਾਨ ਮੌਜੂਦ ਸਨ। 'ਆਪ' ਆਗੂਆਂ ਨੇ ਕਿਹਾ ਕਿ ਚਾਰ ਵਿਧਾਇਕ ਸ਼ਹਿਰ ਤੋਂ ਬਾਹਰ ਹਨ, ਜਦਕਿ ਤਿੰਨ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਜੇਲ੍ਹ ਵਿੱਚ ਹਨ।

Advertisement

Advertisement
Author Image

Advertisement
Advertisement
×