ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Video-AAP MLA Raman Arora Arrested: 'ਆਪ' ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ

11:10 AM May 23, 2025 IST
featuredImage featuredImage
ਫੋਟੋ ਮਲਕੀਅਤ ਸਿੰਘ

ਹਤਿੰਦਰ ਮਹਿਤਾ/ਚਰਨਜੀਤ ਭੁੱਲਰ

Advertisement

ਜਲੰਧਰ/ਚੰਡੀਗੜ੍ਹ, 23 ਮਈ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਕਥਿਤ ਤੌਰ ’ਤੇ ਪੰਜਾਬ ਵਿਜੀਲੈਂਸ ਬਿਊਰੋ (VB) ਨੇ ਇੱਕ ਮੰਦਰ ਵਿਚ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਹ ਗ੍ਰਿਫ਼ਤਾਰੀ ਨਗਰ ਨਿਗਮ ਦੇ ਸਾਬਕਾ ਸਹਾਇਕ ਟਾਊਨ ਪਲੈਨਰ ​​(ਏ.ਟੀ.ਪੀ.) ਸੁਖਦੇਵ ਵਸ਼ਿਸ਼ਟ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਸਬੰਧਤ ਹੈ, ਜਿਸ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਦੀ ਟੀਮ ਮੋਹਾਲੀ ਨੰਬਰ ਦੀਆਂ ਗੱਡੀਆਂ ਵਿਚ ਅਰੋੜਾ ਦੇ ਘਰ ਪੁੱਜੀ ਹੈ।

Advertisement

ਵਿਜੀਲੈਂਸ ਬਿਊਰੋ ਨੇ ਅੱਜ ਵਿਧਾਇਕ ਰਮਨ ਅਰੋੜਾ ਦੀ ਰਿਹਾਇਸ਼ ’ਤੇ ਛਾਪਾ ਵੀ ਮਾਰਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਕੁਰੱਪਸ਼ਨ ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਤੇ ਦੋਸ਼ ਹੈ ਕਿ ਉਹ ਜਲੰਧਰ ਨਗਰ ਨਿਗਮ ਦੇ ਅਫਸਰਾਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦੇ ਸਨ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾ ਦਿੰਦੇ ਸਨ। ਪਿਛਲੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਸਰਕਾਰ ਕਿਸੇ ਵਿਧਾਇਕ ਦਾ ਪਿੱਛਾ ਕਰ ਰਹੀ ਹੈ। ਇਸ ਸਬੰਧੀ ਲੁਧਿਆਣਾ ਦੇ ਕਿਸੇ ਵਿਧਾਇਕ ਦੇ ਖ਼ਦਸ਼ੇ ਜਤਾਏ ਜਾ ਰਹੇ ਸਨ, ਕਿਉਂਕਿ ਲੁਧਿਆਣਾ ਦੀ ਉਪ ਚੋਣ ਸਿਰ ’ਤੇ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਵਿਜੀਲੈਂਸ ਟੀਮ ਨਾਲ ਘਰ ਵਿੱਚ ਮੌਜੂਦ ਹਨ ਤੇ ਟੀਮ ਵੱਲੋਂ ਜਾਂਚ ਜਾਰੀ ਹੈ।

Advertisement
Tags :
AAP MLA Raman Arora Arrested