ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵਿਧਾਇਕਾਂ ਨੂੰ ‘ਅਪ੍ਰੇਸ਼ਨ ਲੋਟਸ’ ਨਾਲ ਖਰੀਦਿਆ ਨਹੀਂ ਜਾ ਸਕਦਾ: ਹਰਪਾਲ ਚੀਮਾ

08:46 AM Jun 24, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੂਨ
ਆਮ ਆਦਮੀ ਪਾਰਟੀ ਨੇ ਕਾਂਗਰਸ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਦੇ ਵਿਧਾਇਕ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਨ। ਉਨ੍ਹਾਂ ਨੂੰ ਨਾ ਤਾਂ ਭਾਜਪਾ ਦਾ ਕੋਈ ਡਰ ਹੈ ਅਤੇ ਨਾ ਹੀ ਭਾਜਪਾ ਦਾ ਅਪਰੇਸ਼ਨ ਲੋਟਸ ਉਨ੍ਹਾਂ ਨੂੰ ਤੋੜ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਡੇ ਵਿਧਾਇਕ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰ ਹਨ। ਉਨ੍ਹਾਂ ਨੂੰ ਕੋਈ ਵੀ ਖਰੀਦ ਜਾਂ ਤੋੜ ਨਹੀਂ ਸਕਦਾ। ਸ੍ਰੀ ਚੀਮਾ ਨੇ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬਾਜਵਾ ਕਾਂਗਰਸ ਵਿੱਚ ਰਹਿੰਦਿਆਂ ਭਾਜਪਾ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਖੁਦ ਆਪਣੇ ਘਰ ਦੀਆਂ 12 ਪੌੜੀਆਂ ਚੜ੍ਹ ਕੇ ਕਿਸੇ ਵੀ ਸਮੇਂ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਘਰ ’ਤੇ ਭਾਜਪਾ ਦਾ ਝੰਡਾ ਪਹਿਲਾਂ ਹੀ ਮੌਜੂਦ ਹੈ। ਸ੍ਰੀ ਚੀਮਾ ਨੇ ਕਿਹਾ ਕਿ ਬਾਜਵਾ ਦੇ ਬਿਆਨ ਤੋਂ ਲੱਗਦਾ ਹੈ ਕਿ ਉਨ੍ਹਾਂ ਦਾ ਸਰੀਰ ਕਾਂਗਰਸ ’ਚ ਹੈ, ਪਰ ਦਿਲ ਭਾਜਪਾ ਲਈ ਧੜਕਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਕਹਿੰਦੀ ਹੈ ਕਿ ਭਾਜਪਾ ਲੋਕਤੰਤਰ ਅਤੇ ਸੰਵਿਧਾਨ ਦੇ ਖਿਲਾਫ ਕੰਮ ਕਰ ਰਹੀ ਹੈ। ਜਦਕਿ ਬਾਜਵਾ ਭਾਜਪਾ ਦੀਆਂ ਸੰਵਿਧਾਨ ਵਿਰੋਧੀ ਕਾਰਵਾਈਆਂ ਦਾ ਸਮਰਥਨ ਕਰ ਰਹੇ ਹਨ।

Advertisement

Advertisement
Advertisement