For the best experience, open
https://m.punjabitribuneonline.com
on your mobile browser.
Advertisement

‘ਆਪ’ ਵਿਧਾਇਕਾਂ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

07:55 AM Apr 03, 2024 IST
‘ਆਪ’ ਵਿਧਾਇਕਾਂ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਪਰੈਲ
‘ਆਪ’ ਵਿਧਾਇਕਾਂ ਨੇ ਅੱਜ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਅਹੁਦਾ ਨਹੀਂ ਛੱਡਣਾ ਚਾਹੀਦਾ ਤੇ ਜੇਲ੍ਹ ਤੋਂ ਸਰਕਾਰ ਚਲਾਉਣੀ ਜਾਰੀ ਰੱਖੀ ਜਾਵੇ। ਕੇਜਰੀਵਾਲ ਆਪਣੀ ਸਰਕਾਰ ਦੀ ਹੁਣ ਰੱਦ ਕੀਤੀ ਜਾ ਚੁੱਕੀ ਆਬਕਾਰੀ ਨੀਤੀ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਕੇਸ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਿਛਲੇ ਮਹੀਨੇ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ 15 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਪਾਰਟੀ ਆਗੂਆਂ ਨੇ ਕਿਹਾ ਕਿ ਅੱਜ ਹੋਈ ਮੀਟਿੰਗ ਦੌਰਾਨ ‘ਆਪ’ ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਦੇ ਦੋ ਕਰੋੜ ਲੋਕ ਮੁੱਖ ਮੰਤਰੀ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਅਸਤੀਫਾ ਨਹੀਂ ਦੇਣਾ ਚਾਹੀਦਾ। ਦਿੱਲੀ ਵਿੱਚ ‘ਆਪ’ ਦੇ 62 ਵਿਧਾਇਕਾਂ ’ਚੋਂ 55 ਮੀਟਿੰਗ ਦੌਰਾਨ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×