ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਖਿੱਚੀ

11:28 AM Nov 11, 2023 IST
ਪਾਰਟੀ ਦਫ਼ਤਰ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਐੱਸਐੱਸ ਆਹਲੂਵਾਲੀਆ।

ਮੁਕੇਸ਼ ਕੁਮਾਰ
ਚੰਡੀਗੜ੍ਹ, 10 ਨਵੰਬਰ
ਆਮ ਆਦਮੀ ਪਾਰਟੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਜੋਂ ਚੰਡੀਗੜ੍ਹ ਵਿੱਚ ਮੀਟਿੰਗ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਸਬੰਧ ਵਿੱਚ ਅੱਜ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਐਸਐਸ ਆਹਲੂਵਾਲੀਆ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ‘ਆਪ’ ਚੰਡੀਗੜ੍ਹ ਦੇ ਸੀਨੀਅਰ ਆਗੂਆਂ, ਐਮਸੀ ਅਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਡਾ. ਐਸਐਸ ਆਹਲੂਵਾਲੀਆ ਨੇ ਮੀਟਿੰਗ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਪਾਰਟੀ ਦੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਦੇ ਹਰ ਵਾਰਡ ਵਿੱਚ ਵਾਲੰਟੀਅਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਲਈ ਪਿਛਲੇ ਦਿਨੀਂ ਪਾਰਟੀ ਵੱਲੋਂ 12 ਕੋਆਰਡੀਨੇਟਰ ਲਗਾਏ ਗਏ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵਾਲੰਟੀਅਰਾਂ ਕੋਲੋਂ 2024 ਲੋਕ ਸਭਾ ਚੋਣਾਂ ਲਈ ਸੁਝਾਅ ਲਏ ਜਾਣਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਚੰਡੀਗੜ੍ਹ ’ਚ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਡਾ. ਆਹਲੂਵਾਲੀਆ ਨੇ ਕਿਹਾ ਕਿ ‘ਆਪ’ 2024 ਦੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਚੰਡੀਗੜ੍ਹ ਵਾਸੀਆਂ ਨੇ ਨਗਰ ਨਿਗਮ ਚੋਣਾਂ ਵਿੱਚ ‘ਆਪ’ ਨੂੰ ਸਭ ਤੋਂ ਵੱਧ ਵੋਟਾਂ ਪਾ ਕੇ ਸਭ ਤੋਂ ਵੱਧ ਐਮਸੀ ਜਤਿਾਏ ਸਨ। ਚੰਡੀਗੜ੍ਹ ਵਾਸੀ ਹੁਣ ਪੁਰਾਣੀਆਂ ਪਾਰਟੀਆਂ ਤੋਂ ਦੁਖੀ ਹਨ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਚੰਡੀਗੜ੍ਹ ਦੇ ਲੋਕ ‘ਆਪ’ ਨੂੰ ਮੌਕਾ ਦੇਣਗੇ ਤੇ ਬਾਕੀ ਪਾਰਟੀਆਂ ਦਾ ਸਫ਼ਾਇਆ ਕਰਨਗੇ।

Advertisement

Advertisement