For the best experience, open
https://m.punjabitribuneonline.com
on your mobile browser.
Advertisement

‘ਆਪ’ ਵੱਲੋਂ ਕੌਮੀ ਰਾਜਧਾਨੀ ’ਚ ਬੈਨਰਾਂ ਨਾਲ ਪ੍ਰਦਰਸ਼ਨ

10:31 AM Apr 26, 2024 IST
‘ਆਪ’ ਵੱਲੋਂ ਕੌਮੀ ਰਾਜਧਾਨੀ ’ਚ ਬੈਨਰਾਂ ਨਾਲ ਪ੍ਰਦਰਸ਼ਨ
ਨਵੀਂ ਦਿੱਲੀ ਵਿੱਚ ਬੈਨਰ ਫੜ ਕੇ ਪ੍ਰਦਰਸ਼ਨ ਕਰਦੇ ਹੋਏ ‘ਆਪ’ ਕਾਰਕੁਨ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਪਰੈਲ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਨਵੀਂ ਦਿੱਲੀ ਲੋਕ ਸਭਾ ਹਲਕੇ ਦੇ ਮੈਟਰੋ ਸਟੇਸ਼ਨਾਂ ’ਤੇ ਪੈਂਫਲੇਟ ਵੰਡੇ ਹਨ ਅਤੇ ਦਿੱਲੀ ਦੇ ਲੋਕਾਂ ਨੂੰ ‘ਜੇਲ੍ਹ ਕਾ ਜਵਾਬ ਵੋਟ ਸੇ’ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਨਵੀਂ ਦਿੱਲੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਮਨਾਥ ਭਾਰਤੀ ਸਣੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਸੌਰਭ ਭਾਰਦਵਾਜ ਅਤੇ ਸੋਮਨਾਥ ਭਾਰਤੀ ਨੇ ਵਰਕਰਾਂ ਨਾਲ ਮਿਲ ਕੇ ਮੈਟਰੋ ਸਟੇਸ਼ਨਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਪੈਂਫਲੈਟ ਵੰਡੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ 25 ਮਈ ਨੂੰ ਦੇਸ਼ ’ਚੋਂ ਤਾਨਾਸ਼ਾਹੀ ਸਰਕਾਰ ਨੂੰ ਹਟਾਉਣ ਲਈ ਹੋਣ ਵਾਲੀਆਂ ਚੋਣਾਂ ’ਚ ਆਪਣੀ ਵੋਟ ਦਾ ਇਸਤੇਮਾਲ ਕਰਨ।
ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਦੇ ਲੋਕ ਆਪਣੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜੇ ਜਾਣ ਤੋਂ ਬਹੁਤ ਦੁਖੀ ਹਨ। ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਉਹ ਆਪਣੀ ਵੋਟ ਦੀ ਤਾਕਤ ਨਾਲ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਣਗੇ। ਇਸ ਦੌਰਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਇੱਕ ਮਹੀਨੇ ਬਾਅਦ ਦਿੱਲੀ ਵਿੱਚ ਲੋਕ ਸਭਾ ਚੋਣਾਂ ਹਨ। ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਉਣ ਲਈ ਵੱਖ-ਵੱਖ ਤਰੀਕੇ ਵਰਤ ਰਹੀ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਅੱਜ ਦਿੱਲੀ ਦੇ ਲੋਕ ਬਹੁਤ ਦੁਖੀ ਹਨ ਕਿ ਦਿੱਲੀ ਦੇ ਲੋਕ ਇਸ ਦਾ ਜਵਾਬ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਨੂੰ ਦੇਣਾ ਚਾਹੁੰਦੇ ਹਨ। ਸ੍ਰੀ ਭਾਰਦਵਾਜ ਨੇ ਕਿਹਾ, ‘‘ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਅਸੀਂ ‘ਜੇਲ੍ਹ ਕਾ ਜਵਾਬ ਵੋਟ ਸੇ’ ਨਾਲ ਦੇਵਾਂਗੇ। ਅਸੀਂ ਆਪਣੀ ਵੋਟ ਦੀ ਤਾਕਤ ਨਾਲ ਭਾਰਤੀ ਜਨਤਾ ਪਾਰਟੀ ਨੂੰ ਦੱਸਾਂਗੇ ਕਿ ਉਨ੍ਹਾਂ ਨੇ ਜੋ ਵੀ ਕੀਤਾ ਉਹ ਗਲਤ ਸੀ।’’

Advertisement

Advertisement
Author Image

sukhwinder singh

View all posts

Advertisement
Advertisement
×