ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵੱਲੋਂ ਹਰਿਆਣਾ ਵਿੱਚ ਕੰਗਨਾ ਤੇ ਭਾਜਪਾ ਖ਼ਿਲਾਫ਼ ਮੁਜ਼ਾਹਰੇ

08:37 AM Aug 28, 2024 IST
ਭਾਜਪਾ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਹੋਏ ‘ਆਪ’ ਆਗੂ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਗਸਤ
ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨ ਤੋਂ ਨਾਰਾਜ਼ ਆਮ ਆਦਮੀ ਪਾਰਟੀ (ਆਪ) ਹਰਿਆਣਾ ਨੇ ਅੱਜ ਸੂਬੇ ਭਰ ਵਿੱਚ ਕੰਗਨਾ ਰਣੌਤ ਤੇ ਭਾਜਪਾ ਵਿਰੁੱਧ ਰੋਸ ਮੁਜ਼ਾਹਰੇ ਕੀਤੇ। ਇਸ ਮੌਕੇ ‘ਆਪ’ ਹਰਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਯਮੁਨਾਨਗਰ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਕੰਗਨਾ ਰਣੌਤ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ। ‘ਆਪ’ ਆਗੂਆਂ ਨੇ ਭਾਜਪਾ ਦੀ ਕੇਂਦਰੀ ਲਿਡਰਸ਼ਿਪ ਨੂੰ ਕਿਸਾਨਾਂ ਤੋਂ ਮੁਆਫੀ ਮੰਗਣ ਦੀ ਅਪੀਲ ਵੀ ਕੀਤੀ। ‘ਆਪ’ ਆਗੂਆਂ ਨੇ ਕਿਹਾ ਕਿ ਕੰਗਨਾ ਵੱਲੋਂ ਕਿਸਾਨਾਂ ਪ੍ਰਤੀ ਕੀਤੀ ਗ਼ਲਤ ਟਿੱਪਣੀ ਦੇ ਬਾਵਜੂਦ ਭਾਜਪਾ ਨੇ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਉਸ ਦੇ ਬਿਆਨ ਤੋਂ ਦੂਰੀ ਬਣਾ ਲਈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਕੰਗਨਾ ਨੂੰ ਪਾਰਟੀ ’ਚੋਂ ਬਾਹਰ ਨਹੀਂ ਕੱਢਦੀ ਤਾਂ ਇਸ ਤੋਂ ਇਹੀ ਸੁਨੇਹਾ ਜਾਵੇਗਾ ਕਿ ਭਾਜਪਾ ਉਸ ਦੇ ਬਿਆਨ ਨਾਲ ਅਸਹਿਮਤ ਹੈ ਤੇ ਉਪਰੋਂ-ਉਪਰੋਂ ਦਿਖਾਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੀ ਅਜਿਹੀ ਟਿੱਪਣੀ ਪਾਰਟੀ ਦੀ ਕਿਸਾਨ ਵਿਰੋਧੀ ਮਾਨਸਿਕਤਾ ਨੂੰ ਜੱਗ ਜ਼ਾਹਿਰ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਾਨਸਿਕਤਾ ਨੂੰ ਦੇਸ਼ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਹਰਿਆਣਾ ਦੇ ਲੋਕ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੋੜਵਾਂ ਜਵਾਬ ਦੇਣਗੇ।

Advertisement

ਕੰਗਨਾ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ

ਦੇਵੀਗੜ੍ਹ/ਪਾਤੜਾਂ (ਪੱਤਰ ਪ੍ਰੇਰਕ):

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਬਹਿਰੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਕੰਗਨਾ ਰਣੌਤ ਵੱਲੋਂ ਅੰਦੋਲਨਕਾਰੀ ਕਿਸਾਨਾਂ ਅਤੇ ਸਿੱਖਾਂ ਖ਼ਿਲਾਫ਼ ਦਿੱਤੇ ਬਿਆਨਾਂ ਨੂੰ ਮੁੱਖ ਰੱਖਦਿਆਂ ਤੁਰੰਤ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਛੋਟੇ ਮੋਟੇ ਬਿਆਨਾਂ ਲਈ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦੇਸ਼ਧ੍ਰੋਹ ਕੇਸ ਦਰਜ ਹੋ ਸਕਦੇ ਹਨ ਤਾਂ ਕੰਗਨਾ ਖ਼ਿਲਾਫ਼ ਪਰਚਾ ਦਰਜ ਕਿਉਂ ਨਹੀਂ ਕੀਤਾ ਜਾ ਸਕਦਾ।

Advertisement

ਕਿਸਾਨਾਂ ਨਾਲ ਗੱਦਾਰੀ ਕਰਨ ਵਾਲਿਆਂ ਨਾਲ ਗੱਠਜੋੜ ਨਹੀਂ ਕਰਾਂਗੇ: ਢਾਂਡਾ

ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਿਹਾ ਕਿ ਸੂਬੇ ਵਿੱਚ ‘ਆਪ’ ਦੇ ਜੇਜੇਪੀ ਨਾਲ ਗੱਠਜੋੜ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ ਹਨ ਕਿਉਂਕਿ ‘ਆਪ’ ਹਰਿਆਣਾ ਵਿੱਚ ਕਿਸਾਨਾਂ ਦੇ ਗੱਦਾਰਾਂ ਨਾਲ ਕਦੇ ਵੀ ਗੱਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਜੇਪੀ ਨੇ ਕਿਸਾਨਾਂ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਜੇਜੇਪੀ ਤੇ ਏਐੱਸਪੀ ਦੇ ਗੱਠਜੋੜ ਸਬੰਧੀ ਕਿਹਾ ਕਿ ਏਐੱਸਪੀ ਇੱਕ ਡੁੱਬਦੇ ਹੋਏ ਜਹਾਜ਼ ’ਤੇ ਸਵਾਰ ਹੋ ਗਈ ਹੈ।

Advertisement