For the best experience, open
https://m.punjabitribuneonline.com
on your mobile browser.
Advertisement

ਜਲੰਧਰ ਲੋਕ ਸਭਾ ਸੀਟ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ‘ਆਪ’ ਪੱਬਾਂ ਭਾਰ

06:55 AM Mar 21, 2024 IST
ਜਲੰਧਰ ਲੋਕ ਸਭਾ ਸੀਟ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ‘ਆਪ’ ਪੱਬਾਂ ਭਾਰ
Advertisement

ਪਾਲ ਸਿੰਘ ਨੌਲੀ
ਜਲੰਧਰ, 20 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਹਲਕੇ ਦੀ ਸੀਟ ’ਤੇ ਆਪ ਦਾ ਕਬਜ਼ਾ ਬਰਕਰਾਰ ਰੱਖਣ ਲਈ ਪਾਰਟੀ ਦੇ ਆਗੂਆਂ ਨਾਲ ਮੁਲਾਕਾਤਾਂ ਕਰਦੇ ਰਹੇ। ਹਾਲਾਂਕਿ ਇਸ ਦੌਰਾਨ ਹੋਈ ਚਰਚਾ ਬਾਰੇ ਅਧਿਕਾਰਤ ਤੌਰ ’ਤੇ ਕੁਝ ਨਹੀਂ ਦੱਸਿਆ ਜਾ ਰਿਹਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਐੱਮਪੀ ਸੁਸ਼ੀਲ ਰਿੰਕੂ ਨਾਲ ਨਾਲ ਵੱਖ-ਵੱਖ ਸਮਿਆਂ ਦੌਰਾਨ ਮੀਟਿੰਗਾਂ ਕੀਤੀਆਂ। ਜਲੰਧਰ ਲੋਕ ਸਭਾ ਸੀਟ ਨੂੰ ਰਵਾਇਤੀ ਤੌਰ ’ਤੇ ਕਾਂਗਰਸ ਦੀ ਸੀਟ ਮੰਨਿਆ ਜਾਂਦਾ ਹੈ। ਜਲੰਧਰ ਇੱਕ ਤਰ੍ਹਾਂ ਨਾਲ ਕਾਂਗਰਸ ਦੇ ਗੜ੍ਹ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਆਉਂਦੇ ਹਨ ਜਿਨ੍ਹਾਂ ਵਿੱਚੋਂ 5 ਵਿੱਚ ਕਾਂਗਰਸ ਦੇ ਵਿਧਾਇਕ ਹਨ ਤੇ ਚਾਰ ਵਿਧਾਇਕ ‘ਆਪ’ ਦੇ ਹਨ। ਜਲੰਧਰ ਲੋਕ ਸਭਾ ਸੀਟ ’ਤੇ ਕਾਂਗਰਸ 1999 ਦੀਆਂ ਚੋਣਾਂ ਤੋਂ ਲਗਾਤਾਰ ਜਿੱਤ ਦੀ ਆ ਰਹੀ ਸੀ। ‘ਭਾਰਤ ਜੋੜੋ ਯਾਤਰਾ’ ਦੌਰਾਨ ਜਨਵਰੀ 2023 ਨੂੰ ਜਦੋਂ ਰਾਹੁਲ ਗਾਂਧੀ ਜਲੰਧਰ ਲੋਕ ਸਭਾ ਹਲਕੇ ਵਿੱਚ ਦਾਖ਼ਲ ਹੋਏ ਤਾਂ ਇਸ ਹਲਕੇ ਦੀ ਦੂਜੀ ਵਾਰ ਨੁਮਾਇੰਦਗੀ ਕਰਦੇ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਬੀਤੀ 10 ਮਈ 2023 ਨੂੰ ਪਈਆਂ ਵੋਟਾਂ ਦੌਰਾਨ ‘ਆਪ’ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਵੱਡੇ ਫਰਕ ਨਾਲ ਉਪ ਚੋਣ ਜਿੱਤ ਗਏ ਸਨ। ਲੋਕ ਸਭਾ ਵਿੱਚ ‘ਆਪ’ ਦੇ ਉਹ ਇੱਕਲੌਤੇ ਐੱਮਪੀ ਹਨ। ਸਾਲ 2024 ਦੀਆਂ ਚੋਣਾਂ ਦੌਰਾਨ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਉਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਦੱਸੀ ਜਾਂਦੀ ਹੈ। ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਸਾਰਾ ਦਾਰੋ-ਮਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਹੀ ਟਿਕਿਆ ਹੋਇਆ ਹੈ। ਉਨ੍ਹਾਂ ਆਪਣੇ ਵਿਰੋਧੀਆਂ ਵਿਰੁੱਧ ਹਮਲਾਵਰ ਰੁਖ ਅਪਣਾਇਆ ਹੋਇਆ ਹੈ। ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਉਹ ਵਿਰੋਧੀਆਂ ਦੀ ਪੂਰੀ ਤਰ੍ਹਾਂ ਨਾਲ ਘੇਰਾਬੰਦੀ ਕਰ ਰਹੇ ਹਨ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਪਾਰਟੀ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਪ੍ਰਚਾਰ ਕੇ ਹੀ ਚੋਣ ਲੜ ਰਹੀ ਹੈ ਤੇ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਰ ਬੱਝਦਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×