‘ਆਪ’ ਨੇ ਪੰਜਾਬ ਨੂੰ ਗੰਭੀਰ ਆਰਥਿਕ ਸੰਕਟ ’ਚ ਧੱਕਿਆ: ਬਾਜਵਾ
07:30 AM Dec 01, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਨਵੰਬਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ਵ ਬੈਂਕ ਤੋਂ ਵਿੱਤੀ ਸਹਾਇਤਾ ਮੰਗਣ ’ਤੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 2022 ਵਿੱਚ ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਦੇ ਬੋਰਡ ਨੇ ਪੰਜਾਬ ਨੂੰ 15 ਕਰੋੜ ਡਾਲਰ ਦੇ ਕਰਜ਼ੇ ਨੂੰ ਪ੍ਰਵਾਨਗੀ ਦਿੱਤੀ ਸੀ । ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਇੱਕ ਵਾਰ ਫਿਰ ਵਿਸ਼ਵ ਬੈਂਕ ਕੋਲ ਪਹੁੰਚ ਕੀਤੀ ਹੈ ਤਾਂ ਜੋ ਸੂਬੇ ਦੀਆਂ ਦਰਪੇਸ਼ ਵੱਡੀਆਂ ਸਮੱਸਿਆਵਾਂ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦੱਸਣਾ ਚਾਹੀਦਾ ਹੈ ਕਿ ਸਾਲ 2022 ਵਾਲੇ 15 ਕਰੋੜ ਡਾਲਰ ਕਿੱਥੇ ਖ਼ਰਚ ਕੀਤੇ ਹਨ?
Advertisement
Advertisement