For the best experience, open
https://m.punjabitribuneonline.com
on your mobile browser.
Advertisement

‘ਆਪ’ ਨੇ ਸੂਬੇ ਨੂੰ ਵਿੱਤੀ ਐਮਰਜੈਂਸੀ ਵੱਲ ਧੱਕਿਆ: ਬਾਜਵਾ

08:49 AM Apr 21, 2024 IST
‘ਆਪ’ ਨੇ ਸੂਬੇ ਨੂੰ ਵਿੱਤੀ ਐਮਰਜੈਂਸੀ ਵੱਲ ਧੱਕਿਆ  ਬਾਜਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਪਰੈਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸੂਬੇ ਨੂੰ ਆਰਥਿਕ ਐਮਰਜੈਂਸੀ ਵੱਲ ਧੱਕਿਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਹੁਣ ਤੱਕ ਪੁਲੀਸ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਨਹੀਂ ਦਿੱਤੀ। ਇੰਨਾ ਹੀ ਨਹੀਂ, ਕੁਝ ਹੋਰ ਵਿਭਾਗਾਂ ਦੇ ਸਰਕਾਰੀ ਕਰਮਚਾਰੀ ਵੀ ਤਨਖਾਹਾਂ ਦੇਣ ’ਚ ਕੀਤੀ ਜਾ ਰਹੀ ਢਿੱਲ ’ਤੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੇ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਨੇ ਕਰਮਚਾਰੀਆਂ ਦੇ ਪਰਿਵਾਰਕ ਬਜਟ ਨੂੰ ਹਿਲਾ ਦਿੱਤਾ ਹੈ ਤੇ ਉਹ ਆਪਣੀਆਂ ਰੁਟੀਨ ਲੋੜਾਂ ਨੂੰ ਪੂਰਾ ਕਰਨ ਵਿੱਚ ਅਸਮਰੱਥ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਤਨਖਾਹਾਂ ਲਈ ਕੋਈ ਫੰਡ ਨਹੀਂ ਹੈ ਪਰ ਇਸ ਕੋਲ ਸਵੈ-ਪ੍ਰਚਾਰ, ਪਾਰਟੀ ਵਿਸਥਾਰ ਅਤੇ ਹਵਾਈ ਯਾਤਰਾ ਲਈ ਪੈਸੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×