‘ਆਪ’ ਨੇ ਪੰਜਾਬ ਦਾ ਵਿਕਾਸ ਲੀਹ ’ਤੇ ਪਾਇਆ: ਕੰਗ
08:08 AM Nov 14, 2024 IST
ਪੱਤਰ ਪ੍ਰੇਰਕ
ਕੁਰਾਲੀ, 13 ਨਵੰਬਰ
ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨੇੜਲੇ ਪਿੰਡ ਕਾਲੇਵਾਲ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਸੱਤਾ ਸੰਭਾਲਣ ਸਮੇਂ ਪੰਜਾਬ ਦੀ ‘ਆਪ’ ਸਰਕਾਰ ਅੱਗੇ ਵੱਡੀਆਂ ਚੁਣੌਤੀਆਂ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਨੇ ਪੰਜਾਬ ਨੂੰ ਲੀਹ ’ਤੇ ਲਿਆਉਣ ਲਈ ਦਿਨ-ਰਾਤ ਇੱਕ ਕੀਤਾ ਹੈ। ਇਸੇ ਦੌਰਾਨ ਸ੍ਰੀ ਕੰਗ ਨੇ ਕਾਲੇਵਾਲ ਵਾਸੀਆਂ ਨੂੰ ਪਿੰਡ ’ਚ ਖੇਡ ਸਟੇਡੀਅਮ ਵਿਕਸਿਤ ਕਰਨ ਦਾ ਵਾਅਦਾ ਕੀਤਾ।
Advertisement
Advertisement