ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

08:40 AM Apr 18, 2024 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪ੍ਰਿਅੰਕਾ ਕੱਕੜ। -ਫੋਟੋ: ਦਿਓਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਅਪਰੈਲ
ਆਮ ਆਦਮੀ ਪਾਰਟੀ ਦੀ ਤਰਜਮਾਨ ਪ੍ਰਿਅੰਕਾ ਕੱਕੜ ਨੇ ਪ੍ਰੈੱਸ ਕਾਨਫਰਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਉੱਪਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਕਥਿਤ ਇਸ਼ਾਰੇ ਉੱਪਰ ਚੱਲ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ‘ਐਕਸ’ ਨੇ ਚਿੱਠੀ ਲਿਖ ਕੇ ਦੱਸਿਆ ਹੈ ਕਿ ਉਨ੍ਹਾਂ ਦੇ ਇੱਕ ਟਵੀਟ ਨੂੰ ਹਟਾਇਆ ਜਾ ਰਿਹਾ ਹੈ।
ਸ੍ਰੀਮਤੀ ਕੱਕੜ ਨੇ ਕਿਹਾ ਕਿ ਅੱਜ ਚੋਣ ਕਮਿਸ਼ਨ ਭਾਜਪਾ ਦਾ ਇੱਕ ਵਿੰਗ ਬਣ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸਾਥ ਲੈ ਕੇ ਚੋਣ ਕਮਿਸ਼ਨ ਆਪਣੇ ਆਪ ਨੂੰ ਦੇਸ਼ ਦੇ ਸੰਵਿਧਾਨ ਤੇ ਕਾਨੂੰਨ ਤੋਂ ਉੱਪਰ ਮੰਨ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਦੀ ਇੱਕ ਪੋਸਟ ਨੂੰ ਐਕਸ ਤੋਂ ਹਟਾ ਦਿੱਤਾ ਗਿਆ ਹੈ। ਪ੍ਰਿਅੰਕਾ ਨੇ ਦੱਸਿਆ ਕਿ ਪੋਸਟ ਉੱਪਰ ਲਿਖਿਆ ਗਿਆ ਸੀ ਕਿ ਚੋਣ ਬਾਂਡ ਇੱਕ ਘੁਟਾਲਾ ਹੈ ਤੇ 60 ਕਰੋੜ ਰੁਪਏ ਸ਼ਰਤ ਰੈਡੀ ਨੇ ਭਾਜਪਾ ਨੂੰ ਦਿੱਤੇ ਸਨ। ਉਨ੍ਹਾਂ ਸਵਾਲ ਕੀਤਾ ਕਿ ਇਸ ਤੱਥ ਇਸ ਵਿੱਚ ਕੀ ਗਲਤ ਹੈ ?
ਉਨ੍ਹਾਂ ਕਿਹਾ ਕਿ ਭਾਜਪਾ ਜਿਸ ਨੂੰ ਦੱਖਣੀ ਸ਼ਰਾਬ ਲਾਬੀ ਦਾ ਸਰਗਨਾ ਦੱਸ ਰਹੀ ਹੈ, ਉਸੇ ਨੇ ਹੀ 60 ਕਰੋੜ ਰੁਪਏ ਭਾਜਪਾ ਨੂੰ ਚੋਣ ਬਾਂਡ ਵਜੋਂ ਦਿੱਤੇ ਹਨ। ਇਹ ਉਹੀ ਰੈਡੀ ਹੈ, ਜਿਸ ਨੇ ਕੇਜਰੀਵਾਲ ਖ਼ਿਲਾਫ਼ ਗਵਾਹੀ ਦਿੱਤੀ ਸੀ। ਪ੍ਰਿਅੰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਕੋਲ 9 ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਉਨ੍ਹਾਂ ਸ਼ਿਕਾਇਤਾਂ ਦੇ ਨਾਲ ਸਬੰਧਤ ਪੋਸਟਾਂ ਦਿਖਾਉਂਦੇ ਹੋਏ ਕਿਹਾ ਕਿ ਹੋਰਡਿੰਗ, ਪੋਸਟਰਾਂ ਉੱਪਰ ਆਮ ਆਦਮੀ ਪਾਰਟੀ ਦੇ ਇਤਰਾਜ਼ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ ਗਈ।

Advertisement

ਭਾਜਪਾ ਵੱਲੋਂ ‘ਆਪ’ ਦੀ ਨਿਖੇਧੀ

ਨਵੀਂ ਦਿੱਲੀ: ਭਾਜਪਾ ਦੇ ਬੁਲਾਰੇ ਪਰਵੀਨ ਸ਼ੰਕਰ ਕਪੂਰ ਨੇ ਆਮ ਆਦਮੀ ਪਾਰਟੀ ਦੀ ਤਰਜਮਾਨ ਸ੍ਰੀਮਤੀ ਪ੍ਰਿਅੰਕਾ ਕੱਕੜ ਵੱਲੋਂ ਚੋਣ ਕਮਿਸ਼ਨ ਨੂੰ ਭਾਜਪਾ ਦਾ ਵਿੰਗ ਕਹਿਣ ਅਤੇ ਕਮਿਸ਼ਨ ਦੀ ਨਿਰਪੱਖਤਾ ’ਤੇ ਸਵਾਲ ਉਠਾਉਣ ਦੀ ਨਿਖੇਧੀ ਕੀਤੀ ਹੈ। ਕਪੂਰ ਨੇ ਕਿਹਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਕਿਸੇ ‘ਆਪ’ ਆਗੂ ਨੇ ਭਾਰਤੀ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਸਵਾਲ ਉਠਾਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਚੋਣ ਕਮਿਸ਼ਨ ਦੀ ਹੀ ਨਹੀਂ ਸਗੋਂ ਅਦਾਲਤਾਂ ਦੀ ਨਿਰਪੱਖਤਾ ’ਤੇ ਵੀ ਕਈ ਵਾਰ ਸਵਾਲ ਉਠਾ ਚੁੱਕੇ ਹਨ।

Advertisement
Advertisement
Advertisement