ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਨੇ ਪੱਛਮੀ ਬੰਗਾਲ ਰੇਲ ਹਾਦਸੇ ’ਤੇ ਚੁੱਕੇ ਸਵਾਲ

09:33 AM Jun 18, 2024 IST

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ’ਚ ਵਾਪਰੇ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਪਿਛਲੇ ਸਮੇਂ ’ਚ ਕਈ ਗੰਭੀਰ ਰੇਲ ਹਾਦਸੇ ਵਾਪਰੇ ਹਨ। ਇਸ ਦੇ ਬਾਵਜੂਦ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ। ਹਰ ਰੇਲ ਹਾਦਸਾ ਕਈ ਸਵਾਲ ਖੜ੍ਹੇ ਕਰਦਾ ਹੈ ਪਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਦਾ। ਪਾਠਕ ਨੇ ਇਸ ਹਾਦਸੇ ਨੂੰ ਦਿਲ ਕੰਬਾਊ ਦੱਸਦਿਆਂ ਕਿਹਾ ਕਿ ਦੇਸ਼ ਦੇ ਲੋਕ ਹਰ ਰੋਜ਼ ਵਾਪਰ ਰਹੇ ਰੇਲ ਹਾਦਸਿਆਂ ਬਾਰੇ ਪ੍ਰਧਾਨ ਮੰਤਰੀ ਅਤੇ ਰੇਲ ਮੰਤਰੀ ਤੋਂ ਕੁਝ ਸਵਾਲਾਂ ਦੇ ਜਵਾਬ ਜਾਣਨਾ ਚਾਹੁੰਦੇ ਹਨ| ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਭਾਰਤੀ ਰੇਲਵੇ ਦੀ ਹਾਲਤ ਬਹੁਤ ਮਾੜੀ ਹੈ। ਰੇਲ ਮੰਤਰੀ ਸਿਰਫ਼ ਵੱਡੇ-ਵੱਡੇ ਦਾਅਵੇ ਕਰਦੇ ਹਨ। ਉੜੀਸਾ ਵਿੱਚ ਬਾਲੇਸ਼ਵਰ ਰੇਲ ਹਾਦਸੇ ਦੇ ਬਾਵਜੂਦ ਅਸ਼ਵਿਨੀ ਵੈਸ਼ਨਵ ਨੂੰ ਮੁੜ ਰੇਲ ਮੰਤਰੀ ਬਣਾਇਆ ਗਿਆ। ਪਤਾ ਨਹੀਂ ਉਸਨੂੰ ਕੀ ਇਨਾਮ ਮਿਲਿਆ ਹੈ। - ਪੱਤਰ ਪ੍ਰੇਰਕ

Advertisement

Advertisement