‘ਆਪ’ ਨੇ ਫੂਡ ਸੇਫਟੀ ਵਿੱਚ ਅਣਗਿਹਲੀ ’ਤੇ ਸਵਾਲ ਚੁੱਕੇ
07:16 AM Dec 19, 2024 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਦਸੰਬਰ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਦੁੱਧ, ਦਹੀਂ ਤੇ ਖਾਣ-ਪੀਣ ਦੀਆਂ ਵਸਤੂਆਂ ਵਿਚ ਮਿਲਾਵਟ ਨੂੰ ਲੈ ਕੇ ਭਾਜਪਾ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਵਿਚ ਖਾਣ-ਪੀਣ ਦੀਆਂ ਵਸਤੂਆਂ ਵਿਚ ਮਿਲਾਵਟ ਗੰਭੀਰ ਮੁੱਦਾ ਹੈ, ਹਰਿਆਣਾ ਮਿਲਾਵਟਖੋਰੀ ਦੇ ਮਾਮਲੇ ਵਿੱਚ ਦੇਸ਼ ਵਿੱਚ ਚੌਥੇ ਨੰਬਰ ’ਤੇ ਹੈ। ਇਹ ਚਿੰਤਾਜਨਕ ਸਥਿਤੀ ਸੂਬੇ ਦੀ ਸਿਹਤ ਸੁਰੱਖਿਆ ’ਤੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਲਏ ਗਏ ਕੁੱਲ 12,859 ਨਮੂਨਿਆਂ ਵਿਚੋਂ 3638 ਨਮੂਨੇ ਮਾਪਦੰਡਾਂ ’ਤੇ ਖਰੇ ਨਹੀਂ ਉਤਰੇ ਜੋ ਸੂਬੇ ਦੇ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਦਾ ਸਬੂਤ ਹੈ। ਉਨ੍ਹਾਂ ਬਿਆਨ ਰਾਹੀਂ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ ਵਿਚ ਮਿਲਾਵਟ ਕਾਰਨ ਲੋਕਾਂ ਦੀ ਸਿਹਤ ਨੂੰ ਗੰਭਰ ਖਤਰਾ ਹੈ।
Advertisement
Advertisement