ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਗੀਤ ਰਿਲੀਜ਼

10:27 AM Apr 26, 2024 IST
ਨਵੀਂ ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਗੀਤ ਜਾਰੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਅਪਰੈਲ
ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਲੋਕ ਸਭਾ ਚੋਣਾਂ ਦੌਰਾਨ ਮੁੱਖ ਕੇਂਦਰ ਬਿੰਦੂ ਬਣਾਇਆ ਹੈ। ‘ਆਪ’ ਨੇ ਅੱਜ ਆਪਣੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ‘ਜੇਲ੍ਹ ਕੇ ਜਵਾਬ ਮੇਂ ਹਮ ਵੋਟ ਦੇਂਗੇ’ ਸਿਰਲੇਖ ਵਾਲਾ ਗੀਤ ਰਿਲੀਜ਼ ਕੀਤਾ ਹੈ। ‘ਆਪ’ ਵਿਧਾਇਕ ਅਤੇ ਦਿੱਲੀ ਵਿਧਾਨ ਸਭਾ ’ਚ ਪਾਰਟੀ ਦੇ ਚੀਫ਼ ਵ੍ਹਿਪ ਦਿਲੀਪ ਪਾਂਡੇ ਦੁਆਰਾ ਰੈਪ ਸਟਾਈਲ ’ਚ ਲਿਖਿਆ ਅਤੇ ਗਾਇਆ ਗਿਆ ਇਹ ਗੀਤ ‘ਆਪ’ ਹੈੱਡਕੁਆਰਟਰ ਵਿੱਚ ਪਾਰਟੀ ਆਗੂਆਂ ਵੱਲੋਂ ਜਾਰੀ ਕੀਤਾ ਗਿਆ। ਪਾਰਟੀ ਦੀ ਲੋਕ ਸਭਾ ਮੁਹਿੰਮ ਦਾ ਵੀ ਅਜਿਹਾ ਹੀ ਥੀਮ ਹੈ, ਜਿਸ ਦਾ ਸਿਰਲੇਖ ‘ਜੇਲ੍ਹ ਕਾ ਜਵਾਬ ਵੋਟ ਸੇ’ ਹੈ।
ਗੀਤ ਜਾਰੀ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਵਰਕਰਾਂ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਦੇਸ਼ ਵਾਸੀਆਂ ਦੇ ਗੁੱਸੇ ਨੂੰ ਵੋਟਾਂ ’ਚ ਬਦਲਣ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ। ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਉਹ ਇਸ ਸਮੇਂ 7 ਮਈ ਤੱਕ ਨਿਆਂਇਕ ਹਿਰਾਸਤ ਅਧੀਨ ਕੇਸ ਦੇ ਸਬੰਧ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸ੍ਰੀ ਪਾਂਡੇ ਨੇ ਕਿਹਾ ਕਿ ਪਾਰਟੀ ਦੇ ਪ੍ਰਚਾਰ ਗੀਤ ਹਮੇਸ਼ਾ ਆਮ ਲੋਕਾਂ ਦੇ ਮੂਡ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਗੀਤ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦਾ ਹੈ। ਗੀਤ ਦੇ ਬੋਲ ਅੱਜ ਦੇ ਸਮੇਂ ਦੀ ਅਸਲੀਅਤ ਨੂੰ ਦਰਸਾਉਂਦੇ ਹਨ। ਪਾਂਡੇ ਨੇ ਦਾਅਵਾ ਕੀਤਾ ਕਿ ਗੀਤ ਇਹ ਵੀ ਗੱਲ ਕਰਦਾ ਹੈ ਕਿ ਕਿਵੇਂ ਓਐੱਨਜੀਸੀ, ਕੋਲ ਇੰਡੀਆ ਲਿਮਟਿਡ, ਹਵਾਈ ਅੱਡਿਆਂ ਵਰਗੇ ਜਨਤਕ ਖੇਤਰ ਦੇ ਉਦਯੋਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਸ੍ਰੀ ਪਾਂਡੇ ਨੇ ਕਿਹਾ ਕਿ ਜੇਕਰ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਦੇਣਗੇ। ਸਾਨੂੰ ਉਮੀਦ ਹੈ ਕਿ ਇਹ ਗੀਤ ਲੋਕਾਂ ਵਿੱਚ ਗੂੰਜੇਗਾ। ਉਨ੍ਹਾਂ ਕਿਹਾ ਕਿ ਇਹ ਗੀਤ ਲੋਕ ਭਾਵਨਾਵਾਂ ਨੂੰ ਦਰਸਾਉਂਦਾ ਹੈ। ਦਿੱਲੀ ‘ਆਪ’ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਤਹਿਤ ਚਾਰ ਲੋਕ ਸਭਾ ਹਲਕਿਆਂ ਵਿੱਚ ਕਰੀਬ 200 ਵਾਲੰਟੀਅਰਾਂ ਨੇ 7 ਲੱਖ ਤੋਂ ਵੱਧ ਘਰਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਸੰਕਲਪ ਸਭਾਵਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਮਾਜ ਦੇ ਸਾਰੇ ਵਰਗ ਵੋਟ ਪਾ ਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਬਦਲਾ ਲੈਣ ਦਾ ਅਹਿਦ ਲੈ ਰਹੇ ਹਨ। ਸ੍ਰੀ ਰਾਏ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਲੋਕ ਸਭਾ ਚੋਣ ਇੱਕ ਅੰਦੋਲਨ ਵਿੱਚ ਬਦਲ ਗਈ ਹੈ। ਲੋਕ ਬੇਸਬਰੀ ਨਾਲ 25 ਮਈ ਦੀ ਉਡੀਕ ਕਰ ਰਹੇ ਹਨ, ਜਦੋਂ ਉਹ ਆਪਣੀ ਵੋਟ ਨਾਲ ਕੇਜਰੀਵਾਲ ਦੀ ਕੈਦ ਦਾ ਜਵਾਬ ਦੇਣਗੇ।

Advertisement

ਭਾਜਪਾ ਵੱਲੋਂ ਸੂਰਤ ਤੋਂ ਸੰਵਿਧਾਨ ਖਤਮ ਕਰਨ ਦੀ ਸ਼ੁਰੂਆਤ: ਸੰਜੈ ਸਿੰਘ

ਆਮ ਆਦਮੀ ਪਾਰਟੀ ਨੇ ਦੇਸ਼ ਵਾਸੀਆਂ ਨੂੰ ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਨਰਿੰਦਰ ਮੋਦੀ ਇਹ ਚੋਣ ਜਿੱਤ ਜਾਂਦੇ ਹਨ ਤਾਂ ਇਸ ਦੇਸ਼ ਵਿੱਚ ਮੁੜ ਚੋਣਾਂ ਨਹੀਂ ਹੋਣਗੀਆਂ। ਉਨ੍ਹਾਂ ਗੁਜਰਾਤ ਦੇ ਸੂਰਤ ਵਿੱਚ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਨੇ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਨ ਦੀ ਸ਼ੁਰੂਆਤ ਸੂਰਤ ਤੋਂ ਕੀਤੀ ਹੈ। ਸੂਰਤ ਵਿੱਚ ਕਾਂਗਰਸ ਸਣੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਤੇ ਭਾਜਪਾ ਉਮੀਦਵਾਰ ਨੂੰ ਚੋਣਾਂ ਤੋਂ ਪਹਿਲਾਂ ਹੀ ਜਿੱਤ ਦਾ ਸਰਟੀਫਿਕੇਟ ਦੇ ਦਿੱਤਾ ਗਿਆ। ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਸੱਤਾਧਾਰੀ ਪਾਰਟੀ ਬਿਨਾਂ ਚੋਣਾਂ ਜਿੱਤੀ ਹੋਵੇ। ਪਾਰਟੀ ਹੈੱਡਕੁਆਰਟਰ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਸੂਰਤ ਤਾਂ ਇਕ ਝਲਕ ਹੈ, ਸਾਰਾ ਦੇਸ਼ ਅਜੇ ਦੇਖਣਾ ਬਾਕੀ ਹੈ। ਸੱਤਾ ਵਿੱਚ ਆਉਂਦਿਆਂ ਹੀ ਇਹ ਲੋਕ ਬਾਬਾ ਸਾਹਿਬ ਦਾ ਸੰਵਿਧਾਨ, ਰਾਖਵਾਂਕਰਨ, ਵੋਟ ਦੇ ਅਧਿਕਾਰ ਨੂੰ ਖਤਮ ਕਰ ਦੇਣਗੇ ਅਤੇ ਆਰਐੱਸਐੱਸ ਦੇ ਸੰਵਿਧਾਨ ਦੇ ਸਹਾਰੇ ਦੇਸ਼ ਨੂੰ ਚਲਾਉਣਗੇ। ਇਸ ਤੋਂ ਪਹਿਲਾਂ ਚੰਡੀਗੜ੍ਹ ’ਚ ਇਹ ਲੋਕ ਬੇਈਮਾਨੀ ਨਾਲ ਵੋਟਾਂ ਪਾਉਂਦੇ ਹੋਏ ਕੈਮਰੇ ’ਚ ਰੰਗੇ ਹੱਥੀਂ ਫੜੇ ਗਏ ਸਨ।’’ ਭਾਜਪਾ ਦੇ ਉਮੀਦਵਾਰ ਅਤੇ ਆਗੂ ਸੰਵਿਧਾਨ ਨੂੰ ਖਤਮ ਕਰਨ ਲਈ ਹੀ 400 ਸੀਟਾਂ ਦੀ ਮੰਗ ਕਰ ਰਹੇ ਹਨ। ਸੰਜੈ ਸਿੰਘ ਨੇ ਕਿਹਾ ਕਿ ਸਿਰਫ਼ ਆਰਐੱਸਐੱਸ ਦਾ ਨਾਗਪੁਰ ਸੰਵਿਧਾਨ ਹੋਵੇਗਾ, ਜਿਸ ਵਿੱਚ ਰਾਖਵੇਂਕਰਨ ਦੀ ਕੋਈ ਵਿਵਸਥਾ ਨਹੀਂ ਹੋਵੇਗੀ, ਕਿਸਾਨਾਂ ਦੇ ਅਧਿਕਾਰਾਂ ਦੀ ਕੋਈ ਗੱਲ ਨਹੀਂ ਹੋਵੇਗੀ, ਔਰਤਾਂ ਅਤੇ ਨੌਜਵਾਨਾਂ ਦੇ ਰੁਜ਼ਗਾਰ ਅਤੇ ਸੁਰੱਖਿਆ ਦੀ ਕੋਈ ਗੱਲ ਨਹੀਂ ਹੋਵੇਗੀ।

Advertisement
Advertisement
Advertisement