ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਪਹਿਲਾਂ ਪੁਰਾਣੀਆਂ ਗਾਰੰਟੀਆਂ ਪੂਰੀਆਂ ਕਰੇ: ਕਾਲੀਆ

10:49 AM Dec 18, 2024 IST
ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭਾਜਪਾ ਆਗੂ ਮਨੋਰੰਜਨ ਕਾਲੀਆ।

ਹਤਿੰਦਰ ਮਹਿਤਾ
ਜਲੰਧਰ, 17 ਦਸੰਬਰ
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਹੋਰ ਭਾਜਪਾ ਆਗੂਆਂ ਨੇ ਅੱਜ ਨਗਰ ਨਿਗਮ ਚੋਣਾਂ ਸਬੰਧੀ ਇੱਥੋਂ ਦੇ ਕੰਪਨੀ ਬਾਗ ਪਾਰਕ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਕਾਲੀਆ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਰਹੀ ਹੈ। ਜਲੰਧਰ ਨਗਰ ਨਿਗਮ 5 ਸਾਲ ਉਨ੍ਹਾਂ ਕੋਲ ਸੀ। ਸੂਬੇ ’ਚ ਕਾਂਗਰਸ ਦੀ ਸਰਕਾਰ ਆਈ। ਇਸ ਲਈ ਕਾਂਗਰਸ ਦਾ ਮੇਅਰ ਬਣਿਆ। ਸਾਬਕਾ ਮੰਤਰੀ ਕਾਲੀਆ ਨੇ ਅੱਗੇ ਕਿਹਾ ਕਿ ਭਾਜਪਾ ਦੇ 5 ਸਾਲ ਜਲੰਧਰ ਲਈ ਸੁਨਹਿਰੀ ਦੌਰ ਸੀ। ਭਾਜਪਾ ਨੇ ਸ਼ਹਿਰ ਦੇ ਹਰ ਮੁਹੱਲੇ ਦਾ ਵਿਕਾਸ ਕਰਵਾਇਆ ਹੈ।
ਕਾਲੀਆ ਨੇ ਅੱਗੇ ਕਿਹਾ ਕਿ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਹਿਰ ਦੇ ਲੋਕਾਂ ਨੂੰ ਪੰਜ ਗਾਰੰਟੀਆਂ ਦਿੱਤੀਆਂ ਹਨ ਪਰ ਉਹ 2022 ਵਿੱਚ ਕਹੀਆਂ ਗਈਆਂ ਗੱਲਾਂ ਦਾ ਕੀ ਹੋਇਆ? ਪਹਿਲਾਂ ਉਨ੍ਹਾਂ ਨੂੰ ਪੂਰਾ ਕਰੋ। ਆਪ’ ਨੇ ਪੰਜਾਬ ਦੇ ਹਰ ਸ਼ਹਿਰ ’ਚ 5 ਰੁਪਏ ਦੇ ਕੇ ਖਾਣਾ ਮੁਹੱਈਆ ਕਰਵਾਉਣ ਲਈ ਰਸੋਈਆਂ ਬਣਾਉਣ ਦੀ ਗੱਲ ਕੀਤੀ ਸੀ। ਉਸ ਗਾਰੰਟੀ ਦਾ ਕੀ ਬਣਿਆ? ਅਜਿਹੇ ਕਈ ਵਾਅਦੇ ਹਨ ਜੋ ਆਮ ਆਦਮੀ ਪਾਰਟੀ ਨੇ ਪੂਰੇ ਨਹੀਂ ਕੀਤੇ।
ਕਾਲੀਆ ਨੇ ਕਿਹਾ ਕਿ ਭੈਣਾਂ ਨੂੰ ਹਜ਼ਾਰਾਂ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਇਕ ਵੀ ਰੁਪਿਆ ਨਹੀਂ ਦਿੱਤਾ ਗਿਆ। ਪੰਜਾਬ ਵਿੱਚ ਬਜ਼ੁਰਗਾਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਦੀ ਗੱਲ ਕਹੀ ਗਈ ਸੀ ਪਰ ਕੁਝ ਨਹੀਂ ਹੋਇਆ। ਕਾਲੀਆ ਨੇ ਕਿਹਾ ਕਿ ਪਹਿਲਾਂ ਅਮਨ ਅਰੋੜਾ ਪੁਰਾਣੀਆਂ ਗਾਰੰਟੀਆਂ ਦਾ ਜਵਾਬ ਦੇਣ।

Advertisement

Advertisement