‘ਆਪ’ ਵੱਲੋਂ ਨਗਰ ਕੌਂਸਲ ਚੋਣਾਂ ਸਬੰਧੀ ਮੀਟਿੰਗਾਂ ਦਾ ਦੌਰ ਸ਼ੁਰੂ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 17 ਨਵੰਬਰ
ਸਥਾਨਕ ਨਗਰ ਕੌਂਸਲ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਵਲੋਂ ਪਹਿਲ ਕਰਦਿਆਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਲੇਠੀ ਮੀਟਿੰਗ ਵਾਰਡ ਨੰਬਰ-10 ਵਿੱਚ ‘ਆਪ’ ਆਗੂ ਜਗਮੀਤ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ‘ਆਪ’ ਵੱਲੋਂ ਚੋਣ ਕੋਆਰਡੀਨੇਟਰ ਗੁਰਸੇਵਕ ਸਿੰਘ ਔਲਖ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਵਾਰਡ ਨੰਬਰ-10 ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਨਗਰ ਕੌਂਸਲ ਚੋਣਾਂ ਵਿਚ ਲੋਕਾਂ ਦੇ ਸਮਰਥਨ ਸਦਕਾ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ। ਇਸ ਮੌਕੇ ਵਾਰਡ ਨੰਬਰ-10 ਤੋਂ ‘ਆਪ’ ਦੇ ਸੰਭਾਵੀ ਉਮੀਦਵਾਰ ਜਗਮੀਤ ਸਿੰਘ ਮੱਕੜ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗ, ਜਿਸ ਵਿਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਵਾਰਡ ਨੰ. 10 ਵਿਚ ਜੋ ਪਾਰਕਾਂ ਦੀ ਹਾਲਤ ਹੈ ਉਸ ਨੂੰ ਜਲਦ ਸੁਧਾਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਵਿਚ ਓਪਨ ਜਿੰਮ ਤੇ ਸਜਾਵਟੀ ਬੂਟੇ ਲਗਾਏ ਜਾਣਗੇ। ਇਸ ਮੌਕੇ ਵਾਰਡ ਵਾਸੀਆਂ ਨੇ ਆਪਣੀਆਂ ਕੁਝ ਸਮੱਸਿਆਵਾਂ ਵੀ ਦੱਸੀਆਂ ਜਿਨ੍ਹਾਂ ਦਾ ਹੱਲ ਤੁਰੰਤ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਖੱਤਰੀ ਸਭਾ ਦੇ ਪ੍ਰਧਾਨ ਮੋਹਿਤ ਕੁੰਦਰਾ, ਸੁਖਵਿੰਦਰ ਸਿੰਘ ਗਿੱਲ, ਪ੍ਰਵੀਨ ਮੱਕੜ, ਰਿੰਕੂ ਮੱਕੜ, ਐਡਵੋਕੇਟ ਸਤਿੰਦਰਮੋਹਣ ਕਾਲੜਾ, ਠੇਕੇਦਾਰ ਸਤਨਾਮ ਸਿੰਘ, ਸ਼ੇਰਾ ਖੁਰਾਣਾ, ਪ੍ਰਿੰਸ ਮਿੱਠੇਵਾਲ, ਹਰਦੀਪ ਸਿੰਘ ਟੋਨੀ, ਗੌਰਵ ਖੋਸਲਾ, ਮਨੋਜ ਗਰਗ, ਸੁਰਜੀਤ ਸਿੰਘ, ਨਿਰੰਜਨ ਕੁਮਾਰ ਵੀ ਮੌਜੂਦ ਸਨ।