For the best experience, open
https://m.punjabitribuneonline.com
on your mobile browser.
Advertisement

ਡੇਰਾਬੱਸੀ ਵਿੱਚ ‘ਆਪ’ ਨੂੰ ਝਟਕਾ ਲੱਗਿਆ

06:59 AM Mar 24, 2024 IST
ਡੇਰਾਬੱਸੀ ਵਿੱਚ ‘ਆਪ’ ਨੂੰ ਝਟਕਾ ਲੱਗਿਆ
ਇੰਦੂ ਸੈਣੀ ਤੇ ਚਮਨ ਸੈਣੀ ਦਾ ਸਵਾਗਤ ਕਰਦੇ ਹੋਏ ਦੀਪਇੰਦਰ ਸਿੰਘ ਢਿੱਲੋਂ। -ਫੋਟੋ: ਰੂਬਲ
Advertisement

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 23 ਮਾਰਚ
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ’ਚ ਵਾਰਡ ਨੰਬਰ-11 ਦੀ ਕੌਂਸਲਰ ਇੰਦੂ ਸੈਣੀ ਅਤੇ ਉਨ੍ਹਾਂ ਦੇ ਪਤੀ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਚਮਨ ਸੈਣੀ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਸ੍ਰੀ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ। ਸਰਕਾਰ ਦੀ ਨੀਤੀਆਂ ਤੋਂ ਤੰਗ ਆ ਕੇ ਲੋਕ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ।
ਸ੍ਰੀ ਢਿੱਲੋਂ ਨੇ ਕਿਹਾ ਕਿ ਹਲਕਾ ਵਿੱਚ ਲਗਾਤਾਰ ਕਾਂਗਰਸ ਪਾਰਟੀ ਵਿੱਚ ਵਾਧਾ ਹੋ ਰਿਹਾ ਹੈ। ਚੋਣਾਂ ਸਮੇਂ ਜਿਹੜੇ ਵਾਅਦੇ ਆਮ ਆਦਮੀ ਪਾਰਟੀ ਨੇ ਕੀਤੇ ਸਨ, ਉਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ‘ਆਪ’ ਨੇ ਵਿਕਾਸ ਕਾਰਜ ਤਾਂ ਕੀ ਕਰਵਾਉਣੇ ਸਨ, ਸ਼ਹਿਰ ਦੇ ਵਾਰਡਾਂ ਵਿੱਚ ਸਫਾਈ ਦਾ ਬੁਰਾ ਹਾਲ ਹੈ।
ਇਸ ਮੌਕੇ ਕੌਂਸਲਰ ਜਸਪ੍ਰੀਤ ਸਿੰਘ ਲੱਕੀ, ਕੌਂਸਲਰ ਬੰਟੀ ਰਾਣਾ, ਕੌਂਸਲਰ ਰਾਮਦੇਵ ਸ਼ਰਮਾ, ਭੁਪਿੰਦਰ ਸ਼ਰਮਾ, ਅੰਕਿਤ ਜੈਨ, ਕੌਂਸਲਰ ਸੁਨੀਲ ਰਾਣਾ, ਕੁਲਵੰਤ ਸਿੰਘ, ਰਣਧੀਰ ਸੈਣੀ, ਕੁਲਵੰਤ ਸਿੰਘ ਸੈਣੀ, ਹੇਮਰਾਜ ਸੈਣੀ, ਸ਼ਿਵ ਦਿਆਲ ਸੈਣੀ ਆਦਿ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×