‘ਆਪ’ ਨੇ ਸੰਸਦ ਦੀ ਛੱਤ ਚੋਣ ਦੇ ਮਾਮਲੇ ’ਤੇ ਭਾਜਪਾ ਨੂੰ ਘੇਰਿਆ
07:29 AM Aug 02, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਪਏ ਮੀਂਹ ਦੌਰਾਨ ਨਵੀਂ ਸੰਸਦ ਭਵਨ ਦੀ ਛੱਤ ’ਚੋਂ ਪਾਣੀ ਰਿਸਣ ਦੇ ਮਾਮਲੇ ’ਤੇ ਭਾਜਪਾ ਨੂੰ ਘੇਰਿਆ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਆਗੂ ਹਮੇਸ਼ਾ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਗੱਲ ਕਰਦੇ ਹਨ, ਜਦਕਿ ਉਨ੍ਹਾਂ ਦੇ ਸਾਰੇ ਕੰਮ ਭ੍ਰਿਸ਼ਟਾਚਾਰ ਨਾਲ ਭਰੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਜ਼ਾਰਾਂ ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਮਾਰਤ ਪਹਿਲੀ ਬਰਸਾਤ ਵਿੱਚ ਹੀ ਲੀਕ ਹੋਣੀ ਸ਼ੁਰੂ ਹੋ ਗਈ। ਇੰਨਾ ਹੀ ਨਹੀਂ ਪਿਛਲੇ ਕੁਝ ਦਿਨ ਪਹਿਲਾਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਛੱਤ ਵੀ ਡਿੱਗ ਗਈ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਮੰਦਰ, ਸੰਸਦ ਭਵਨ ਤੋਂ ਹੀ ਪਾਣੀ ਨਹੀਂ ਰਿਸ ਰਿਹਾ ਸਗੋਂ ਉਨ੍ਹਾਂ ਵੱਲੋਂ ਬਣਾਏ ਰਾਮ ਮੰਦਰ ਦੀ ਛੱਤ ’ਚੋਂ ਵੀ ਪਾਣੀ ਰਿਸ ਰਿਹਾ ਹੈ।
Advertisement
Advertisement
Advertisement