ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਮਐੱਸਪੀ ਦੇ ਮਾਮਲੇ ’ਤੇ ‘ਆਪ’ ਨੇ ਕੇਂਦਰ ਸਰਕਾਰ ਨੂੰ ਘੇਰਿਆ

08:23 AM Jun 21, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੂਨ
ਆਮ ਆਦਮੀ ਪਾਰਟੀ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਮਾਮੂਲੀ ਵਾਧੇ ਨਾਲ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਜੇ ਭਾਜਪਾ ਨੂੰ ਸੱਚਮੁਚ ਦੇਸ਼ ਦੇ ਕਿਸਾਨਾਂ ਦੀ ਚਿੰਤਾ ਹੈ ਤਾਂ ਉਸ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਇੱਥੇ ਪਾਰਟੀ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ’ਚ ਖੇਤੀ ਲਾਗਤਾਂ ’ਚ ਕਰੀਬ 70 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਮੋਦੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ’ਚ ਸਿਰਫ 7 ਫ਼ੀਸਦੀ ਵਾਧਾ ਕਰਕੇ ਖ਼ੁਦ ਆਪਣੀ ਪਿੱਠ ਥਾਪੜ ਰਹੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੈਬਨਿਟ ਮੰਤਰੀ ਪਿਊਸ਼ ਗੋਇਲ ਨੇ ਖ਼ੁਦ ਕਿਹਾ ਹੈ ਕਿ 83 ਫ਼ੀਸਦੀ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਵਿਕਦੀਆਂ ਹਨ। ਘੱਟੋ-ਘੱਟ ਸਮਰਥਨ ਮੁੱਲ ’ਤੇ ਸਿਰਫ 13 ਫ਼ੀਸਦੀ ਫ਼ਸਲਾਂ ਹੀ ਖ਼ਰੀਦੀਆਂ ਜਾਂਦੀਆਂ ਹੈ। ਕਈ ਰਾਜਾਂ ਵਿੱਚ ਤਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਵੀ ਫ਼ਸਲਾਂ ਨਹੀਂ ਖ਼ਰੀਦੀਆਂ ਜਾਂਦੀਆਂ। ਇਸ ਲਈ ਐੱਮਐੱਸਪੀ ’ਤੇ ਇਹ ਵਾਧਾ ਨਾਂਹ ਦੇ ਬਰਾਬਰ ਹੈ। ‘ਆਪ’ ਆਗੂ ਨੇ ਕਿਹਾ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਦਾਅਵਾ ਕੀਤਾ ਸੀ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ, ਪਰ ਅੱਜ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਖੁਦਕੁਸ਼ੀਆਂ ਦੁੱਗਣੀਆਂ ਹੋ ਗਈਆਂ ਹਨ ਅਤੇ ਖੇਤੀ ਲਾਗਤਾਂ ਦੁੱਗਣੀਆਂ ਹੋ ਗਈਆਂ ਹਨ। ਪੈਟਰੋਲ, ਡੀਜ਼ਲ ਤੇ ਹੋਰ ਖੇਤੀ ਵਸਤਾਂ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਭਾਜਪਾ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

Advertisement

ਨੀਟ ਘੁਟਾਲੇ ਦੀ ਜਾਂਚ ਸੁਪਰੀਮ ਕੋਰਟ ਦੀ ਦੇਖ-ਰੇਖ ਹੇਠ ਕਰਵਾਉਣ ਦੀ ਮੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨੀਟ ਪ੍ਰੀਖਿਆ ਦੇਣ ਵਾਲੇ 24 ਲੱਖ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਹੈ। ਪਾਰਟੀ ਨੇ ਸੁਪਰੀਮ ਕੋਰਟ ਦੀ ਦੇਖ-ਰੇਖ ਹੇਠ ਉਕਤ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ‘ਆਪ’ ਦੇ ਬੁਲਾਰੇ ਬਿਕਰਮਜੀਤ ਪਾਸੀ ਨੇ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਪਰ ਲੀਕ, ਨਤੀਜੇ ਦੀ ਮਿਤੀ, ਗ੍ਰੇਸ ਅੰਕਾਂ ਅਤੇ ਇਸ ਮਾਮਲੇ ’ਤੇ ਐੱਨਟੀਏ (ਨੈਸ਼ਨਲ ਟੈਸਟਿੰਗ ਏਜੰਸੀ) ਦੀ ਚੁੱਪੀ ’ਤੇ ਸਵਾਲ ਉਠਾਏ ਹਨ। ਸ੍ਰੀ ਪਾਸੀ ਨੇ ਕਿਹਾ ਕਿ ਨੀਟ ਪ੍ਰੀਖਿਆ 5 ਮਈ ਨੂੰ ਕਰਵਾਈ ਗਈ ਸੀ ਅਤੇ ਇਸ ਦਾ ਨਤੀਜਾ 14 ਜੂਨ ਨੂੰ ਆਉਣਾ ਸੀ ਪਰ ਐੱਨਟੀਏ ਨੇ ਆਮ ਚੋਣਾਂ ਦੇ ਨਤੀਜਿਆਂ ਦੀ ਹਫੜਾ-ਦਫੜੀ ਦੇ ਵਿਚਕਾਰ 4 ਜੂਨ ਨੂੰ ਹੀ ਇਸ ਦਾ ਨਤੀਜਾ ਐਲਾਨ ਦਿੱਤਾ। ਇਸ ਵਿੱਚ 720 ਅੰਕਾਂ ਨਾਲ 67 ਵਿਦਿਆਰਥੀਆਂ ਨੂੰ ਟੌਪਰ ਐਲਾਨਿਆ ਗਿਆ। ਐੱਨਟੀਏ ਨੇ ਗਲਤ ਮਾਰਕਿੰਗ ਨੂੰ ਗ੍ਰੇਸ ਮਾਰਕ ਕਹਿ ਕੇ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਕਦੇ ਵੀ ਗ੍ਰੇਸ ਮਾਰਕਸ ਦੇ ਆਧਾਰ ਅਤੇ ਨਿਯਮਾਂ ਨੂੰ ਜਨਤਕ ਨਹੀਂ ਕੀਤਾ। ਸ੍ਰੀ ਪਾਸੀ ਨੇ ਕਿਹਾ ਕਿ ਭਾਜਪਾ ਵਿਸ਼ਵ ਗੁਰੂ ਹੋਣ ਦੀ ਗੱਲ ਕਰਦੀ ਹੈ ਪਰ ਉਹ ਪੇਪਰ ਲੀਕ ਜਾਂ ਧਾਂਦਲੀ ਕੀਤੇ ਬਿਨਾਂ ਕੋਈ ਪ੍ਰੀਖਿਆ ਨਹੀਂ ਕਰਵਾ ਸਕਦੀ। ਭਾਜਪਾ ਸਰਕਾਰ ਹੁਣ ਪੇਪਰ ਲੀਕ ਵਾਲੀ ਸਰਕਾਰ ਬਣ ਗਈ ਹੈ।

Advertisement
Advertisement