For the best experience, open
https://m.punjabitribuneonline.com
on your mobile browser.
Advertisement

ਸ਼ਰਾਬ ਦਾ ਧੰਦਾ ਚਲਾਉਣ ਵਾਲਿਆਂ ਨੂੰ ‘ਆਪ’ ਦੀ ਸ਼ਹਿ: ਜਾਖੜ

07:33 AM Mar 25, 2024 IST
ਸ਼ਰਾਬ ਦਾ ਧੰਦਾ ਚਲਾਉਣ ਵਾਲਿਆਂ ਨੂੰ ‘ਆਪ’ ਦੀ ਸ਼ਹਿ  ਜਾਖੜ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ।
Advertisement

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 24 ਮਾਰਚ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰੇ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਹਮਦਰਦੀ ਦੀ ਲੋੜ ਹੁੰਦੀ ਹੈ ਪਰ ਇਸ ਦੇ ਉਲਟ ਪੰਜਾਬ ਸਰਕਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਜਾਖੜ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਆਪਣਾ ਇਲਾਕਾ ਹੈ। ਉਨ੍ਹਾਂ ਨੂੰ ਪਹਿਲਾਂ ਪੀੜਤ ਪਰਿਵਾਰਾਂ ਦੀ ਸਾਰ ਲੈਣੀ ਚਾਹੀਦੀ ਸੀ ਅਤੇ ਬਾਅਦ ਵਿੱਚ ਕੇਜਰੀਵਾਲ ਮਾਮਲੇ ’ਚ ਦਿੱਲੀ ਜਾਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ਼ਰਾਬ ਦਾ ਧੰਦਾ ਚਲਾਉਣ ਵਾਲਿਆਂ ਨੂੰ ਆਮ ਆਦਮੀ ਪਾਰਟੀ ਦੀ ਸ਼ਹਿ ਪ੍ਰਾਪਤ ਹੈ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਪੰਜਾਬ ਵਿੱਚ ਉਹ ਸਸਤੀ ਦਾਰੂ ਵਿਕਦੀ ਹੈ ਜਿਸ ਤੋਂ ਜ਼ਿਆਦਾ ਆਮਦਨ ਹੋਵੇ ਅਤੇ ਇਸੇ ਆਮਦਨ ਦੇ ਚੱਕਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਅਜਿਹੀਆਂ ਘਟਨਾਵਾਂ ਵਪਾਰਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚ ਬੈਠਾ ਸ਼ਰਾਬ ਮਾਫੀਆ ਹੀ ਇਹ ਧੰਦਾ ਚਲਾ ਰਿਹਾ ਹੈ। ਪੰਜਾਬ ਵਿੱਚ ਵੀ ਦਿੱਲੀ ਵਾਲੀ ਨੀਤੀ ਹੀ ਲਾਗੂ ਹੈ ਜਿਸ ਕਾਰਨ ਸੂਬੇ ਵਿੱਚ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪੀੜਤ ਪਰਿਵਾਰਾਂ ਵਾਸਤੇ ਇੱਕ ਨੀਤੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਪੀੜਤਾਂ ਨੂੰ ਧਰਨੇ ਲਾਏ ਬਿਨਾ ਹੀ ਮੁਆਵਜ਼ਾ ਦਿੱਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਅਰਵਿੰਦ ਖੰਨਾ, ਰਣਧੀਰ ਕੈਂਪਰ, ਅਜੈਬ ਸਿੰਘ ਰਟੋਲ ਤੇ ਹੋਰ ਆਗੂ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×