For the best experience, open
https://m.punjabitribuneonline.com
on your mobile browser.
Advertisement

‘ਆਪ’ ਨੇ ਮੇਅਰ ਚੋਣ ’ਚ ਧਾਂਦਲੀ ਵਿਰੁੱਧ ਮੋਮਬੱਤੀ ਮਾਰਚ ਕੱਢਿਆ

05:41 AM Feb 08, 2024 IST
‘ਆਪ’ ਨੇ ਮੇਅਰ ਚੋਣ ’ਚ ਧਾਂਦਲੀ ਵਿਰੁੱਧ ਮੋਮਬੱਤੀ ਮਾਰਚ ਕੱਢਿਆ
ਚੰਡੀਗੜ੍ਹ ਦੇ ਮਲੋਆ ਵਿੱਚ ਮੋਮਬੱਤੀ ਮਾਰਚ ਕਰਦੇ ਹੋਏ ‘ਆਪ’ ਆਗੂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਫਰਵਰੀ
ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਨੇ ਬੁੱਧਵਾਰ ਨੂੰ ਮਲੋਆ ਵਿੱਚ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਧਾਂਦਲੀ ਦੇ ਖ਼ਿਲਾਫ਼ ਮੋਮਬੱਤੀ ਮਾਰਚ ਕੱਢਿਆ। ‘ਆਪ’ ਆਗੂਆਂ ਨੇ ਭਾਜਪਾ ਨੂੰ ‘ਵੋਟ ਚੋਰ ਭਾਜਪਾ’ ਦੱਸਦਿਆਂ ਕਿਹਾ ਕਿ ਉਹ ਲੋਕਤੰਤਰ ਅਤੇ ਸੰਵਿਧਾਨ ਦੇ ਖ਼ਿਲਾਫ਼ ਹੈ। ਉਹ ਹਰ ਚੋਣ ਵਿੱਚ ਵੋਟਾਂ ਚੋਰੀ ਕਰ ਕੇ ਜਿੱਤਦੇ ਹਨ। ਇਸ ਵਾਰ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਜਿੱਤ ਦਾ ਫਾਰਮੂਲਾ ਕੈਮਰੇ ਵਿੱਚ ਰਿਕਾਰਡ ਹੋ ਗਿਆ, ਜਿਸ ਵਿਚ ਉਨ੍ਹਾਂ ਦਾ ਪ੍ਰੀਜ਼ਾਈਡਿੰਗ ਅਫ਼ਸਰ ਮਤ-ਪੱਤਰਾਂ ਨਾਲ ਛੇੜਛਾੜ ਕਰਦਾ ਰੰਗੇ ਹੱਥੀਂ ਫੜਿਆ ਗਿਆ ਹੈ।
‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਉਹ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ ਅਤੇ ਨਿਰਪੱਖ ਚੋਣਾਂ ਕਰਵਾਉਣਾ ਹਰ ਸਿਆਸੀ ਪਾਰਟੀ ਦੀ ਜ਼ਿੰਮੇਵਾਰੀ ਹੈ ਪਰ ਭਾਜਪਾ ਪੂਰੀ ਚੋਣ ਪ੍ਰਕਿਰਿਆ ਨੂੰ ਖੋਰਾ ਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਲੋਕ ਭਾਜਪਾ ਵਰਗੀ ਤਾਨਾਸ਼ਾਹੀ ਪਾਰਟੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ‘ਆਪ’ ਆਗੂ ਨੇ ਕਿਹਾ ਕਿ ਉਹ ਉਦੋਂ ਤੱਕ ਲੜਦੇ ਰਹਿਣਗੇ ਜਦੋਂ ਤੱਕ ਉਹ ਦੇਸ਼ ਨੂੰ ਭਾਜਪਾ ਦੇ ਚੁੰਗਲ ਤੋਂ ਮੁਕਤ ਨਹੀਂ ਕਰਵਾ ਦਿੰਦੇ।

Advertisement

Advertisement
Author Image

joginder kumar

View all posts

Advertisement
Advertisement
×