ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ ਮਗਰੋਂ ‘ਆਪ’ ਦੀ ਹੋਂਦ ਖ਼ਤਮ ਹੋ ਜਾਵੇਗੀ: ਆਰਪੀ ਸਿੰਘ

07:51 AM May 31, 2024 IST
ਆਰਪੀ ਸਿੰਘ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਮਈ
ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਮਗਰੋਂ ਆਮ ਆਦਮੀ ਪਾਰਟੀ ਦੀ ਹੋਂਦ ਖ਼ਤਮ ਹੋ ਜਾਵੇਗੀ। ਉਨ੍ਹਾਂ ਅੱਜ ਇੱਥੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਆਰਪੀ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਅਤੇ ਕਾਂਗਰਸ ਇੱਕ ਹਨ ਅਤੇ ਪੰਜਾਬ ਵਿੱਚ ਦੋਵੇਂ ਲੋਕਾਂ ਨੂੰ ਮੂਰਖ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ ਆਗੂ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਵਧਾਉਣ ਦੀ ਅਪੀਲ ਕੀਤੀ ਸੀ ਪਰ ਅਦਾਲਤ ਨੇ ਉਸ ਦੀ ਅਪੀਲ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਸਮਾਂ ਖ਼ਤਮ ਹੋ ਗਿਆ ਹੈ ਅਤੇ ਉਸ ਨੂੰ ਮੁੜ ਜੇਲ੍ਹ ਵਿੱਚ ਜਾਣਾ ਪਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸ਼ਰਾਬ ਅਤੇ ਘੁਟਾਲਿਆਂ ਤੋਂ ਕਮਾਇਆ ਪੈਸਾ ਵੱਖ-ਵੱਖ ਚੋਣਾਂ ਵਿੱਚ ਵਰਤਿਆ ਗਿਆ। ਇਸ ਸਬੰਧੀ ਅਦਾਲਤ ਵਿੱਚ ਜੋ ਚਲਾਨ ਪੇਸ਼ ਕੀਤਾ ਗਿਆ, ਉਸ ਵਿੱਚ ਬੈਂਕ ਖਾਤਾ ਨੰਬਰ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਕਿਸੇ ਸਿਆਸੀ ਪਾਰਟੀ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਜੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਮਾਨਤਾ ਵੀ ਰੱਦ ਹੋ ਸਕਦੀ ਹੈ। ਉਨ੍ਹਾ ਕਿਹਾ ਕਿ ਅਗਲੇ ਕੁਝ ਮਹੀਨਿਆਂ ਬਾਅਦ ਜਦੋਂ ਪਾਰਟੀ ਹੀ ਨਹੀਂ ਰਹੇਗੀ ਤੇ ਸਰਕਾਰ ਕਿਵੇਂ ਚੱਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ ਹੈ ਕਿ ‘ਆਪ’ ਦੇ 33 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਲਈ ਸਿਰਫ਼ ਪਾਰਟੀ ਹੀ ਖ਼ਤਰੇ ’ਚ ਨਹੀਂ ਸਗੋਂ ਸਰਕਾਰ ਵੀ ਖ਼ਤਰੇ ਵਿੱਚ ਹੈ। ਭਾਜਪਾ ਆਗੂ ਨੇ ‘ਆਪ’ ਆਗੂਆਂ ’ਤੇ ਵਿਦੇਸ਼ਾਂ ਵਿੱਚ ਖਾਲਿਸਤਾਨੀ ਸਮਰਥਕਾਂ ਨਾਲ ਮਿਲੀਭੁਗਤ ਦਾ ਦੋਸ਼ ਵੀ ਲਾਇਆ।

Advertisement

Advertisement