For the best experience, open
https://m.punjabitribuneonline.com
on your mobile browser.
Advertisement

‘ਆਪ’ 14 ਨੂੰ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦਿਵਸ ਮਨਾਏਗੀ: ਗੋਪਾਲ ਰਾਏ

08:43 AM Apr 11, 2024 IST
‘ਆਪ’ 14 ਨੂੰ ‘ਸੰਵਿਧਾਨ ਬਚਾਓ  ਤਾਨਾਸ਼ਾਹੀ ਹਟਾਓ’ ਦਿਵਸ ਮਨਾਏਗੀ  ਗੋਪਾਲ ਰਾਏ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੋਪਾਲ ਰਾਏ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਪਰੈਲ
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਵੱਲੋਂ ਜੇਲ੍ਹ ਤੋਂ ਭੇਜੇ ਸੰਦੇਸ਼ ਨੂੰ ਲਾਗੂ ਕਰਨ ਲਈ ਮੀਟਿੰਗ ਕੀਤੀ ਹੈ। ਕੇਜਰੀਵਾਲ ਨੇ ਸੁਨੇਹੇ ਵਿੱਚ ਕਿਹਾ ਕਿ ਸਾਰੇ ਵਿਧਾਇਕ-ਵਰਕਰ ਦਿੱਲੀ ਦੀ ਜਨਤਾ ਦੀ ਸੇਵਾ ਕਰਦੇ ਰਹਿਣ, ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਕੇਜਰੀਵਾਲ ਨੇ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਖਤਰਾ ਹੈ, ਇਸ ਲਈ ਬਾਬਾ ਸਾਹਿਬ ਦੀ ਜੈਯੰਤੀ ਨੂੰ ‘ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ’ ਦਿਵਸ ਵਜੋਂ ਮਨਾਇਆ ਜਾਵੇ। ਆਮ ਆਦਮੀ ਪਾਰਟੀ 14 ਅਪਰੈਲ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ‘ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ’ ਦਿਵਸ ਵਜੋਂ ਮਨਾਏਗੀ। ਪਾਰਟੀ ਨੇ ਇਹ ਫੈਸਲਾ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੇਲ੍ਹ ਤੋਂ ਭੇਜੇ ਸੰਦੇਸ਼ ਤੋਂ ਬਾਅਦ ਲਿਆ ਹੈ। ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਜੇਲ੍ਹ ਤੋਂ ਭੇਜੇ ਸੰਦੇਸ਼ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਸ ਸਮੇਂ ਸਾਡਾ ਸੰਵਿਧਾਨ ਅਤੇ ਲੋਕਤੰਤਰ ਖਤਰੇ ਵਿੱਚ ਹੈ। ਇਸ ਲਈ ਬਾਬਾ ਸਾਹਿਬ ਦਾ ਜਨਮ ਦਿਨ ਪੂਰੇ ਦੇਸ਼ ਵਿੱਚ ‘ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ’ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 14 ਅਪਰੈਲ ਨੂੰ ਦੇਸ਼ ਭਰ ਦੇ ਸਾਡੇ ਸਾਰੇ ਮੰਤਰੀ, ਵਿਧਾਇਕ, ਆਗੂ, ਕੌਂਸਲਰ ਅਤੇ ਵਰਕਰ ਬਾਬਾ ਸਾਹਿਬ ਦੀ ਤਸਵੀਰ ਅੱਗੇ ਇਕੱਠੇ ਹੋਣਗੇ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦਾ ਪ੍ਰਣ ਲੈਣਗੇ। ਦੂਜੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦਿੱਲੀ ਦੇ ਸਾਰੇ ਵਿਧਾਇਕਾਂ ਅਤੇ ਵਰਕਰਾਂ ਨੂੰ ਕਿਹਾ ਹੈ ਕਿ ਉਹ ਹਰ ਕੀਮਤ ’ਤੇ ਦਿੱਲੀ ਦੇ ਲੋਕਾਂ ਦੀ ਸੇਵਾ ਕਰਦੇ ਰਹਿਣ। ਕੇਜਰੀਵਾਲ ਵੱਲੋਂ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਭੇਜੇ ਸੰਦੇਸ਼ ਨੂੰ ਲੈ ਕੇ ਬੁੱਧਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਇੱਕ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਰਵਿੰਦ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਸ਼ਟਰੀ ਜਨਰਲ ਸਕੱਤਰ ਆਰਗੇਨਾਈਜੇਸ਼ਨ ਡਾ. ਸੰਦੀਪ ਪਾਠਕ, ਸੰਸਦ ਮੈਂਬਰ ਸੰਜੈ ਸਿੰਘ, ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ, ਮੰਤਰੀ ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਸਮੇਤ ਹੋਰ ਸੀਨੀਅਰ ਨੇਤਾਵਾਂ ਨੇ ਸ਼ਿਰਕਤ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×