For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ ‘ਆਪ

07:29 AM Feb 11, 2024 IST
ਪੰਜਾਬ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ ‘ਆਪ
ਘਰ-ਘਰ ਮੁਫ਼ਤ ਰਾਸ਼ਨ ਵੰਡਣ ਦੀ ਸ਼ੁਰੂਆਤ ਮੌਕੇ ਵਾਲੰਟੀਅਰਾਂ ਨਾਲ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ।
Advertisement

ਗਗਨਦੀਪ ਅਰੋੜਾ/ਜੋਗਿੰਦਰ ਸਿੰਘ ਓਬਰਾਏ
ਲੁਧਿਆਣਾ/ਖੰਨਾ, 10 ਫਰਵਰੀ
ਸੂਬੇ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਮਰਾਲਾ ਵਿੱਚ ਰੈਲੀ ਤੋਂ ਪਹਿਲਾਂ ਅੱਜ ਖੰਨਾ ਵਿੱਚ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਦੀ ਸ਼ੁਰੂਆਤ ਕਰਨ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਇੰਡੀਆ’ ਗੱਠਜੋੜ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੇਤਾ ਨੇ ਇੰਡੀਆ ਗੱਠਜੋੜ ਤੋਂ ਵੱਖ ਹੋ ਕੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਲੋਕ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ ਕਰ ਦਿੱਤਾ।
‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੇ ਤੌਰ ’ਤੇ ਐਲਾਨ ਕੀਤਾ ਕਿ ਚੰਡੀਗੜ੍ਹ ਦੀ ਲੋਕ ਸਭਾ ਸੀਟ ’ਤੇ ਵੀ ਆਮ ਆਦਮੀ ਪਾਰਟੀ ਆਪਣਾ ਉਮੀਦਵਾਰ ਉਤਾਰੇਗੀ। ਉਨ੍ਹਾਂ ਦੇ ਇਸ ਐਲਾਨ ਮਗਰੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਮਗਰੋਂ ਹੁਣ ਆਮ ਆਦਮੀ ਪਾਰਟੀ ਨੇ ਵੀ ਇੰਡੀਆ ਗੱਠਜੋੜ ਨਾਲੋਂ ਨਾਤਾ ਤੋੜ ਲਿਆ ਹੈ। ਪੰਜਾਬ ਦੇ ਸਮਰਾਲਾ ’ਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪਹਿਲੀ ਸੂਬਾ ਪੱਧਰੀ ਕਨਵੈਨਸ਼ਨ ਤੋਂ ਇੱਕ ਦਿਨ ਪਹਿਲਾਂ ਹੀ ‘ਆਪ’ ਵੱਲੋਂ ਇਕੱਲਿਆਂ ਚੋਣਾਂ ਲੜਨ ਦੇ ਕੀਤੇ ਐਲਾਨ ਮਗਰੋਂ ਹੁਣ ਕਾਂਗਰਸ ਦੇ ਸਮੀਕਰਨ ਪੂਰੀ ਤਰ੍ਹਾਂ ਬਦਲ ਜਾਣਗੇ। ਰਾਜਸੀ ਹਲਕਿਆਂ  ਵਿੱਚ ਇਹ ਵੀ ਚਰਚਾ ਹੈ ਕਿ ਹੁਣ ਦਿੱਲੀ ’ਚ ਵੀ ਆਮ ਆਦਮੀ ਪਾਰਟੀ ਇਕੱਲਿਆਂ ਚੋਣਾਂ ਲੜੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਖੰਨਾ ਵਿੱਚ ਘਰ-ਘਰ ਰਾਸ਼ਨ ਵੰਡ ਸਮਾਰੋਹ ਨੂੰ ਸੰਬਧੋਨ ਕਰਦਿਆਂ ਐਲਾਨ ਕੀਤਾ ਕਿ ਉਹ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣਾਂ ਲੜਨਗੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਚੰਡੀਗੜ੍ਹ ’ਚ ਵੀ ਆਪਣਾ ਉਮੀਦਵਾਰ ਉਤਾਰੇਗੀ ਅਤੇ ਇਨ੍ਹਾਂ 14 ਸੀਟਾਂ ’ਤੇ ‘ਆਪ’ ਫਿਰ ਤੋਂ ਇਤਿਹਾਸ ਦੁਹਾਰੇਗੀ। ਕੇਜਰੀਵਾਲ ਨੇ ਕਿਹਾ ਕਿ ਉਹ 15 ਦਿਨ ਦੇ ਅੰਦਰ-ਅੰਦਰ ਉਮੀਦਵਾਰਾਂ ਦੇ ਨਾਂ ਐਲਾਨ ਦੇਣਗੇ।

Advertisement

ਸੂਬੇ ’ਚ ਨਵੇਂ ਇਨਕਲਾਬ ਦੀ ਹੋਈ ਸ਼ੁਰੂਆਤ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਘਰ ਵਿੱਚ ਹੀ ਰਾਸ਼ਨ ਮਿਲੇਗਾ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਸਮਾਂ ਲੰਘਾਇਆ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਨਿਸ਼ਾਨਾ ਸੇਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਪਾਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ।

Advertisement
Author Image

sukhwinder singh

View all posts

Advertisement
Advertisement
×