ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਿੱਚ ‘ਆਪ’ ਇਕੱਲੇ ਲੜੇਗੀ ਵਿਧਾਨ ਸਭਾ ਚੋਣਾਂ

07:25 AM Oct 10, 2024 IST

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ‘ਆਪ’ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੀ ਤਰਜਮਾਨ ਪ੍ਰਿਅੰਕਾ ਕੱਕੜ ਨੇ ਹਰਿਆਣਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਮਗਰੋਂ ਆਖਿਆ ਕਿ ‘ਆਪ’ ਦਿੱਲੀ ਵਿੱਚ ਇਕੱਲੇ ਚੋਣ ਲੜੇਗੀ ਤੇ ਉਹ ‘ਲੋੜੋਂ ਜ਼ਿਆਦਾ ਆਤਮਵਿਸ਼ਵਾਸ ਵਾਲੀ ਕਾਂਗਰਸ’ ਅਤੇ ਕਥਿਤ ‘ਹੰਕਾਰੀ’ ਭਾਜਪਾ ਨਾਲ ਲੜਨ ਦੇ ਸਮਰੱਥ ਹੈ। ਉਨ੍ਹਾਂ ਕਾਂਗਰਸ ’ਤੇ ਗੱਠਜੋੜ ਦੇ ਭਾਈਵਾਲਾਂ ਦੀ ਕਦਰ ਨਾ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਹਰਿਆਣਾ ਅਸੈਂਬਲੀ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਇਸ ਦੇ ‘ਹੱਦੋਂ ਵੱਧ ਆਤਮਵਿਸ਼ਵਾਸੀ’ ਹੋਣ ਦੀ ਸਪੱਸ਼ਟ ਮਿਸਾਲ ਹੈ। ਉਨ੍ਹਾਂ, ‘ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ’ਚ ਕਾਂਗਰਸ ਕੋਲ ਕੋਈ ਵੀ ਸੀਟ ਨਹੀਂ ਹੈ ਪਰ ਫਿਰ ਵੀ ‘ਆਪ’ ਨੇ ਲੋਕ ਸਭਾ ਚੋਣਾਂ ’ਚ ਕਾਂਗਰਸ ਨੂੰ ਤਿੰਨ ਸੀਟਾਂ ਦਿੱਤੀਆਂ, ਹਾਲਾਂਕਿ ਉਸ ਨੇ ਹਰਿਆਣਾ ਵਿੱਚ ਸਹਿਯੋਗੀਆਂ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਨਹੀਂ ਸਮਝਿਆ।

Advertisement

Advertisement