ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਨਾਲ ਸਮਝੌਤਾ ਨਹੀਂ ਕਰੇਗੀ ‘ਆਪ’

03:24 PM Jul 18, 2024 IST

ਚੰਡੀਗੜ੍ਹ, 18 ਜੁਲਾਈ
ਆਮ ਆਦਮੀ ਪਾਰਟੀ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ। ਹਰਿਆਣਾ ਲੋਕ ਸਭਾ ਚੋਣਾਂ ਵਿਚ ‘ਆਪ’ ਨੇ ਕਾਂਗਰਸ ਨਾਲ ਗਠਜੋੜ ਕਰਕੇ ਇਕ ਸੀਟ ’ਤੇ ਚੋਣ ਲੜੀ ਸੀ। ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੰਸਦ ਮੈਂਬਰਾਂ ਸੰਜੇ ਸਿੰਘ ਅਤੇ ਸੰਦੀਪ ਪਾਠਕ ਦੀ ਮੌਜੂਦਗੀ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਨੇ ਕਿਹਾ ਕਿ ‘ਆਪ’ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਟੀਮ ਬਣਾ ਕੇ ਚੋਣਾਂ ਲੜੇਗੀ ਅਤੇ 10 ਸਾਲ ਰਾਜ ਕਰਨ ਵਾਲੀ ਹਰਿਆਣਾ ਵਿਚ ਡਬਲ ਇੰਜਣ ਵਾਲੀ ਸਰਕਾਰ ਨੂੰ ਹਰਾਏਗੀ ਕਿਉਂਕਿ ਹਰਿਆਣਾ ਦੇ ਲੋਕ ਬਦਲਾਅ ਚਾਹੁੰਦੇ ਹਨ।
ਇਸ ਵਾਰ ‘ਆਪ’ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਇਕੱਲੇ ਚੋਣ ਲੜੇਗੀ। ਏਐੱਨਆਈ

Advertisement

Advertisement
Advertisement