ਕੋਈ ਵਿਕਾਸ ਕਾਰਜ ਅਧੂਰਾ ਨਹੀਂ ਛੱਡੇਗੀ ‘ਆਪ’: ਰਹਿਮਾਨ
08:30 AM Aug 02, 2023 IST
ਪੱਤਰ ਪ੍ਰੇਰਕ
ਸੰਦੌੜ, 1 ਅਗਸਤ
ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜ਼ਮੀਲ ਉਰ ਰਹਿਮਾਨ ਨੇ ਅੱਜ ਪਿੰਡ ਸ਼ੇਰਗੜ੍ਹ ਚੀਮਾ ਵਿੱਚ ਧਰਮਸ਼ਾਲਾ ਨੇੜਲੇ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਿਾਇਆ ਕਿ ਪਿੰਡ ਦੀ ਕੋਈ ਵੀ ਮੰੰਗ ਨੂੰ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਵਿਧਾਇਕ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਚਿਰ੍ਹਾਂ ਤੋਂ ਲਟਕ ਰਹੇ ਪਿੰਡ ਸ਼ੇਰਗੜ੍ਹ ਚੀਮਾ ਤੋਂ ਭੂਦਨ ਨੂੰ ਜਾਂਦੇ ਕੱਚੇ ਰਸਤੇ ਨੂੰ ਜਲਦ ਪੱਕਾ ਕਰ ਕੇ ਸੜਕ ਬਣਾਈ ਜਾਵੇਗੀ। ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਵਿਧਾਇਕ ਡਾ. ਜ਼ਮੀਲ ਦਾ ਸਨਮਾਨ ਵੀ ਕੀਤਾ ਗਿਆ।
Advertisement
Advertisement