For the best experience, open
https://m.punjabitribuneonline.com
on your mobile browser.
Advertisement

‘ਆਪ’ ਪੰਜਾਬ ’ਚ ਹੂੰਝਾ ਫੇਰ ਜਿੱਤ ਕਰੇਗੀ ਹਾਸਲ: ਬਲਕਾਰ ਸਿੱਧੂ

07:35 AM Apr 18, 2024 IST
‘ਆਪ’ ਪੰਜਾਬ ’ਚ ਹੂੰਝਾ ਫੇਰ ਜਿੱਤ ਕਰੇਗੀ ਹਾਸਲ  ਬਲਕਾਰ ਸਿੱਧੂ
Advertisement

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 17 ਅਪਰੈਲ
ਲੋਕ ਸਭਾ ਚੋਣਾਂ ਵਿਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦਾ ਪੰਜਾਬ ਵਿੱਚ ਖਾਤਾ ਵੀ ਨਹੀਂ ਖੁੱਲ੍ਹੇਗਾ ਤੇ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉੱਪਰ ਵੱਡੀ ਲੀਡ ਨਾਲ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਭੋਡੀਪੁਰਾ ’ਚ ਲੋਕ ਸਭਾ ਹਲਕਾ ਫਰੀਦਕੋਟ ਤੋਂ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਕੀਤਾ। ਵਿਧਾਇਕ ਬਲਕਾਰ ਸਿੱਧੂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਰਾਮਪੁਰਾ ਫੂਲ ਦੇ ਕਈ ਪਿੰਡਾਂ ਦੇ ਪੰਚ, ਸਰਪੰਚ ਤੇ ਸਿਆਸੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਪੱਖੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਪਿੰਡ ਭੋਡੀਪੁਰਾ ਤੋਂ ਦਰਜਨਾਂ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿਚ ਸ਼ਾਮਿਲ ਹੋਏ ਹਨ। ਵਿਧਾਇਕ ਬਲਕਾਰ ਸਿੱਧੂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰੇ ਮਾਣ-ਸਤਿਕਾਰ ਦਾ ਭਰੋਸਾ ਦਿੱਤਾ। ਵਿਧਾਇਕ ਬਲਕਾਰ ਸਿੱਧੂ ਨੇ ਦੱਸਿਆ ਕਿ ਹਲਕਾ ਰਾਮਪੁਰਾ ਫੂਲ ’ਚ ਬੂਥ ਪੱਧਰ ਤੱਕ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਮਜ਼ਬੂਤ ਟੀਮ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਨਾਲ ਜੋੜ ਰਹੀ ਹੈ ਅਤੇ ਲੋਕਾਂ ਦਾ ‘ਆਪ’ ’ਚ ਵੱਧ ਰਿਹਾ ਵਿਸ਼ਵਾਸ ਵੱਡੇ ਬਦਲਾਅ ਵੱਲ ਇਸ਼ਾਰਾ ਕਰਦਾ ਹੈ। ਇਸ ਮੌਕੇ ਹਰਪ੍ਰੀਤ ਸਿੱਧੂ, ਗੁਰਸੇਵਕ ਸਿੰਘ, ਕਰਮਜੀਤ ਸਰਾਂ, ਮੰਦਰ ਸਿੰਘ ਸਰਾਂ, ਕਰਮਜੀਤ ਸਿੱਧੂ, ਸਰਬਜੀਤ ਸਰਾਂ, ਤਾਰੀ ਸਰਾਂ, ਹਰੀ ਸਰਾਂ, ਵੀਰਭਾਨ, ਗੁਰਚਰਨ ਕਾਕੂ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×