ਨਗਰ ਨਿਗਮ ਲੁਧਿਆਣਾ ਵਿੱਚ 95 ਵਿਚੋ ‘ਆਪ’ ਨੇ 41 ਸੀਟਾਂ ਜਿੱਤੀਆਂ
11:04 PM Dec 21, 2024 IST
ਗਗਨਦੀਪ ਅਰੋੜਾ
ਲੁਧਿਆਣਾ, 21 ਦਸੰਬਰ
ਨਗਰ ਨਿਗਮ ਲੁਧਿਆਣਾ ਦੇ ਕੁੱਲ 95 ਵਾਰਡਾਂ ’ਚੋਂ ‘ਆਪ’ ਨੇ 41, ਕਾਂਗਰਸ ਨੇ 30, ਭਾਜਪਾ ਨੇ 19, ਸ਼੍ਰੋਮਣੀ ਅਕਾਲੀ ਦਲ ਨੇ 2 ਸੀਟਾਂ ਜਿੱਤੀਆਂ ਹਨ ਜਦਕਿ ਤਿੰਨ ਵਾਰਡਾਂ ’ਤੇ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਇੱਥੋਂ ‘ਆਪ’ ਦੇ ਦੋ ਵਿਧਾਇਕਾਂ ਅਤੇ ਇੱਕ ਸਾਬਕਾ ਕਾਂਗਰਸੀ ਮੰਤਰੀ ਦੀਆਂ ਪਤਨੀਆਂ ਹਾਰ ਗਈਆਂ ਹਨ। ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਗੋਗੀ ਅਤੇ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਮੀਨੂੰ ਪਰਾਸ਼ਰ ਵੀ ਹਾਰ ਗਈ। ਇਸੇ ਤਰ੍ਹਾਂ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
Advertisement
Advertisement