ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਨੇ ਆਰਡੀਨੈਂਸ ਦੀਆਂ ਕਾਪੀਆਂ ਫੂਕਣ ਦਾ ਫ਼ੈਸਲਾ ਵਾਪਸ ਲਿਆ

07:46 AM Jul 02, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜੁਲਾਈ
ਇੱਥੇ ਪਾਰਟੀ ਦਫ਼ਤਰ ਵਿੱਚ ਕੇਂਦਰ ਦੇ ਦਿੱਲੀ ਆਰਡੀਨੈਂਸ ਦੀਆਂ ਕਾਪੀਆਂ ਫੂਕਣ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਆਮ ਆਦਮੀ ਪਾਰਟੀ ਨੇ ਇਹ ਫ਼ੈਸਲਾ ਵਾਪਸ ਲੈ ਲਿਆ ਹੈ। ‘ਆਪ’ ਆਗੂਆਂ ਅਨੁਸਾਰ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ, ਜਿਸ ਕਰਕੇ ਉਨ੍ਹਾਂ ਵੱਲੋਂ ਅਜਿਹਾ ਕੋਈ ਕਦਮ ਚੁੱਕਣ ਤੋਂ ਗੁਰੇਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ‘ਆਪ’ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਬੀਤੇ ਦਿਨ ਸੇਵਾਵਾਂ ਦੇ ਕੰਟਰੋਲ ਬਾਰੇ ਆਰਡੀਨੈਂਸ ਸਬੰਧੀ ਸੁਪਰੀਮ ਕੋਰਟ ਦਾ ਰੁਖ ਕੀਤਾ। ਦਿੱਲੀ ਸਰਕਾਰ ਨੇ ਇਸ ’ਤੇ ਅੰਤਰਿਮ ਰੋਕ ਲਗਾਉਣ ਦੀ ਵੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਕਿਹਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 3 ਜੁਲਾਈ ਨੂੰ ਕੇਂਦਰੀ ਦਿੱਲੀ ਸਥਿਤ ਪਾਰਟੀ ਦਫ਼ਤਰ ਵਿੱਚ ਇਸ ਕੇਂਦਰੀ ਆਰਡੀਨੈਂਸ ਦੀਆਂ ਕਾਪੀਆਂ ਫੂਕਣਗੇ।

Advertisement

Advertisement
Tags :
‘ਆਪ’ਆਰਡੀਨੈਂਸ:ਕਾਪੀਆਂਦੀਆਂਫੂਕਣਫ਼ੈਸਲਾ:ਵਾਪਸ
Advertisement