For the best experience, open
https://m.punjabitribuneonline.com
on your mobile browser.
Advertisement

‘ਆਪ’ ਵਰਕਰ ਵੱਲੋਂ ਜ਼ਿਲ੍ਹਾ ਸਕੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

10:08 AM Jun 03, 2024 IST
‘ਆਪ’ ਵਰਕਰ ਵੱਲੋਂ ਜ਼ਿਲ੍ਹਾ ਸਕੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਸਪਾ ਦੇ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ।
Advertisement

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 2 ਜੂਨ
ਪਿੰਡ ਪਸਨਾਵਾਲ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਬੁਖਲਾਹਟ ਵਿੱਚ ਆਏ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੇ ਸ਼ਰਾਬ ਪੀਣ ਮਗਰੋਂ ਬਾਅਦ ਦੁਪਹਿਰ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਕੱਤਰ ਸੁਖਵਿੰਦਰ ਸਿੰਘ ਦੇ ਘਰ ਜਾ ਕੇ ਗਾਲੀ ਗਲੋਚ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ ਬਸਪਾ ਦੇ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਵਾਸੀ ਪਸਨਾਵਾਲ ਨੇ ਦੋਸ਼ ਲਾਇਆ ਕਿ ਅੱਜ ਆਮ ਆਦਮੀ ਪਾਰਟੀ ਦਾ ਵਰਕਰ ਸਤਨਾਮ ਸਿੰਘ ਆਇਆ ਅਤੇ ਉਨ੍ਹਾਂ ਦੇ ਘਰ ਕੋਲ ਆਪਣਾ ਮੋਟਰਸਾਈਕਲ ਖੜ੍ਹਾ ਕੇ ਗਾਲਾਂ ਕੱਢਣ ਲੱਗ ਪਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਨੇ ਕਿਹਾ ਕਿ ਉਸ ਨੇ ਲੋਕ ਸਭਾ ਚੋਣਾਂ ਦੌਰਾਨ ਪਿੰਡ ਵਿੱਚ ਬਹੁਜਨ ਸਮਾਜ ਪਾਰਟੀ ਦਾ ਬੂਥ ਕਿਉਂ ਲਗਾਇਆ ਸੀ। ਇਸ ਤੋਂ ਬਾਅਦ ਉਸ ਨੇ ਉਸ ਦੇ ਵੱਡੇ ਭਰਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਪਰ ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ ਤੇ ਉਹ ਆਪਣਾ ਮੋਟਰਸਾਈਕਲ ਛੱਡ ਕੇ ਦੌੜ ਗਿਆ। ਇਸ ਸਬੰਧੀ ਪੁਲੀਸ ਨੂੰ ਸੂਚਨਾ ਦੇਣ ’ਤੇ ਥਾਣਾ ਧਾਰੀਵਾਲ ਤੋਂ ਪੁਲੀਸ ਪਾਰਟੀ ਪੁੱਜੀ ਤੇ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਘਟਨਾ ਦੀ ਨਿਖੇਧੀ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਸੁਰਿੰਦਰ ਚੌਧਰੀ, ਜ਼ਿਲ੍ਹਾ ਪ੍ਰਧਾਨ ਜੇ ਪੀ ਭਗਤ, ਵਿਧਾਨ ਸਭਾ ਹਲਕਾ ਕਾਦੀਆਂ ਪ੍ਰਧਾਨ ਕਸਤੂਰੀ ਲਾਲ (ਸੇਵਾ ਮੁਕਤ ਐਸਡੀਓ), ਜ਼ਿਲ੍ਹਾ ਸਕੱਤਰ ਲਖਵਿੰਦਰ ਸਿੰਘ ਸੋਹਲ, ਪ੍ਰਿੰਸੀਪਲ ਨੰਦ ਲਾਲ ਕਲਿਆਣਪੁਰ, ਹਲਕਾ ਕਾਦੀਆਂ ਦੇ ਜਨਰਲ ਸਕੱਤਰ ਰਾਜ ਪਾਲ ਫੌਜੀ ਨੇ ਪੁਲੀਸ ਪ੍ਰਸ਼ਾਸਨ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਸੁਖਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਰੁੱਧ ਸਖਤ ਕਾਰਵਾਈ ਕਰ ਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਬਸਪਾ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਕਰਨਗੇ।

Advertisement

Advertisement
Author Image

sukhwinder singh

View all posts

Advertisement
Advertisement
×