ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵਰਕਰਾਂ ਨੇ ਜਲੰਧਰ ਜ਼ਿਮਨੀ ਚੋਣ ਦੀ ਜਿੱਤ ਦੇ ਜਸ਼ਨ ਮਨਾਏ

11:01 AM Jul 14, 2024 IST
ਵਿਧਾਇਕ ਅਮੋਲਕ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਲੱਡੂ ਵੰਡਦੇ ਹੋਏ। -ਫੋਟੋ: ਕਟਾਰੀਆ

ਪੱਤਰ ਪ੍ਰੇਰਕ
ਜੈਤੋ, 13 ਜੁਲਾਈ
ਵਿਧਾਨ ਸਭਾ ਹਲਕਾ ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਮਿਸਾਲੀ ਜਿੱਤ ਦੇ ਜਸ਼ਨ ਪਾਰਟੀ ਦੇ ਵਰਕਰਾਂ ਵੱਲੋਂ ਇੱਥੇ ਵੀ ਮਨਾਏ ਗਏ।
ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਗ਼ੈਰਹਾਜ਼ਰੀ ’ਚ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਵਿਧਾਇਕ ਦੇ ਦਫ਼ਤਰ ਵਿੱਚ ਪਾਰਟੀ ਦੇ ਮੁਕਾਮੀ ਆਗੂਆਂ ਤੇ ਵਰਕਰਾਂ ਨਾਲ ਇਹ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਮਨਪ੍ਰੀਤ ਕੌਰ ਬਾਦਲ ਨੇ ਲੱਡੂ ਵੰਡੇ ਅਤੇ ਆਤਿਸ਼ਬਾਜ਼ੀ ਕੀਤੀ। ਪਾਰਟੀ ਵਰਕਰਾਂ ਨੇ ਬਾਜ਼ਾਰ ’ਚ ਜੇਤੂ ਮਾਰਚ ਕੱਢ ਕੇ ਢੋਲ ਦੀ ਥਾਪ ’ਤੇ ਭੰਗੜੇ ਪਾਏ ਅਤੇ ਇੱਕ ਦੂਜੇ ’ਤੇ ਗੁਲਾਲ ਦੀ ਵਰਖਾ ਕੀਤੀ। ਬੀਬਾ ਮਨਪ੍ਰੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਜਿੱਤ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਵੋਟਰਾਂ ਨੇ ਪੰਜਾਬ ਸਰਕਾਰ ਦੀ ਲੋਕ ਪੱਖੀ ਕਾਰਜਸ਼ੈਲੀ ’ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਇਸ ਚੋਣ ਨੇ ਦਰਸਾ ਦਿੱਤਾ ਹੈ ਕਿ ਵਿਰੋਧੀ ਪਾਰਟੀਆਂ ਦਾ ਗ਼ਰਾਫ਼ ‘ਆਪ’ ਦੇ ਨੇੜੇ-ਤੇੜੇ ਵੀ ਨਹੀਂ। ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਬਲਾਕ ਪ੍ਰਧਾਨ ਸਰਬਜੀਤ ਕੌਰ, ਵੀਰਪਾਲ ਕੌਰ, ਡਾ. ਹਰੀਸ਼ ਚੰਦਰ, ਕੁਲਦੀਪ ਸਿੰਘ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਕੁਮਾਰ, ਨਰਿੰਦਰ ਪਾਲ, ਗੁਰਜੀਤ ਕੌਰ, ਸੀਮਾ ਰਾਣੀ, ਸੁਖਰੀਤ ਰੋਮਾਣਾ, ਪ੍ਰਮੋਦ ਕੁਮਾਰ, ਧਰਮਿੰਦਰ ਪਾਲ, ਹਰਵਿੰਦਰ ਸੇਖੋਂ, ਗੁਰਪਿਆਰ ਸਿੰਘ, ਜਗਦੀਸ਼ ਸਿੰਘ, ਰਿੰਕੂ ਗਰਗ, ਜਤਿੰਦਰ ਸਿੰਘ, ਬਲਜਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement