ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵਰਕਰਾਂ ਵੱਲੋਂ ਆਈਪੀਐੱਲ ਮੈਚ ਦੌਰਾਨ ਨਾਅਰੇਬਾਜ਼ੀ

08:36 AM May 09, 2024 IST
ਅਰੁਣ ਜੇਤਲੀ ਸਟੇਡੀਅਮ ਵਿੱਚ ਆਈਪੀਐੱਲ ਮੈਚ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ‘ਆਪ’ ਵਰਕਰ।

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਮਈ
ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਬੀਤੀ ਰਾਤ ਇੱਥੋਂ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰੌਇਲਜ਼ ਵਿਚਾਲੇ ਆਈਪੀਐੱਲ ਮੈਚ ਦੌਰਾਨ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਨੇ ਐਕਸ ’ਤੇ ਪੋਸਟ ਕੀਤਾ, ‘ਫਿਰੋਜ਼ਸ਼ਾਹ ਕੋਟਲਾ ਮੈਦਾਨ ’ਤੇ ਡੀਸੀ ਬਨਾਮ ਆਰਆਰ ਦੇ ਆਈਪੀਐਲ ਮੈਚ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਸਾਜ਼ਿਸ਼ ਵਿਰੁੱਧ ‘ਜੇਲ੍ਹ ਕਾ ਜਵਾਬ ਵੋਟ ਸੇ’ ਦੇ ਨਾਅਰੇ ਲਾਏ ਗਏ।’’ ਬਾਅਦ ਵਿੱਚ ਪੁਲੀਸ ਨੇ ਇਨ੍ਹਾਂ ਵਲੰਟੀਅਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ‘ਆਪ’ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਖ਼ਿਲਾਫ਼ ‘ਜੇਲ੍ਹ ਕਾ ਜਵਾਬ ਵੋਟ ਸੇ’ ਨਾਮ ਦੀ ਇੱਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
ਦਿੱਲੀ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਆਈਪੀਐੱਲ ਮੈਚ ਦੌਰਾਨ ਦਿੱਲੀ ਪੁਲੀਸ ਦਾ ਸਟਾਫ਼ ਸਟੇਡੀਅਮ ਦੇ ਵੱਖ-ਵੱਖ ਪੁਆਇੰਟਾਂ ’ਤੇ ਤਾਇਨਾਤ ਸੀ। ਇੱਕ ਸਟੈਂਡ ’ਤੇ ਗੜਬੜ ਲਈ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਪ੍ਰਦਰਸ਼ਨ ‘ਆਪ’ ਦੇ ਵਿਦਿਆਰਥੀ ਵਿੰਗ ‘ਛਾਤਰ ਯੁਵਾ ਸੰਘਰਸ਼ ਸਮਿਤੀ’ (ਸੀਵਾਈਐੱਸਐੱਸ) ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਕੀਤਾ। ਇਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ‘ਜੇਲ੍ਹ ਕਾ ਜਵਾਬ ਵੋਟ ਸੇ’ ਦੇ ਸਲੋਗਨ ਵਾਲੀਆਂ ਟੀ-ਸ਼ਰਟਾਂ ਪਾਈਆਂ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਨੇ ਆਪਣੇ ਐਕਸ ਖਾਤੇ ’ਤੇ ’ਤੇ ਨਾਅਰੇਬਾਜ਼ੀ ਦੀ ਵੀਡੀਓ ਵੀ ਸਾਂਝੀ ਕੀਤੀ ਹੈ।

Advertisement

Advertisement
Advertisement