For the best experience, open
https://m.punjabitribuneonline.com
on your mobile browser.
Advertisement

ਭਾਜਪਾ ਦਾ ਦਫ਼ਤਰ ਘੇਰਨ ਜਾਂਦੇ ‘ਆਪ’ ਵਰਕਰ ਪੁਲੀਸ ਨੇ ਹਿਰਾਸਤ ਵਿੱਚ ਲਏ

09:59 AM Mar 27, 2024 IST
ਭਾਜਪਾ ਦਾ ਦਫ਼ਤਰ ਘੇਰਨ ਜਾਂਦੇ ‘ਆਪ’ ਵਰਕਰ ਪੁਲੀਸ ਨੇ ਹਿਰਾਸਤ ਵਿੱਚ ਲਏ
ਸਿਰਸਾ ਵਿੱਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ।
Advertisement

ਪ੍ਰਭੂ ਦਿਆਲ
ਸਿਰਸਾ, 26 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਭਾਜਪਾ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਤੇ ਵਰਕਰਾਂ ਨੂੰ ਪੁਲੀਸ ਨੇ ਧੱਕਾਮੁਕੀ ਮਗਰੋਂ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ’ਚ ‘ਆਪ’ ਦੇ ਸੀਨੀਅਰ ਆਗੂ ਕੁਲਦੀਪ ਗਦਰਾਣਾ ਐਡਵੋਕੇਟ, ਸਾਬਕਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਐਡਵੋਕੇਟ, ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਜ਼ਿਲ੍ਹਾ ਸਕੱਤਰ ਸ਼ਾਮ ਮਹਿਤਾ, ਪੂਨਮ ਗੋਦਾਰਾ, ਸਰੋਜ ਮਾਨਵ, ਰਾਜੇਸ਼ ਮਲਿਕ, ਸੁਰਜੀਤ ਬੇਗੂ, ਅਨਿਲ ਚੰਦਲ, ਹੰਸ ਰਾਜ ਸਾਮਾ ਆਦਿ ਸ਼ਾਮਲ ਹਨ।
ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ‘ਆਪ’ ਕਾਰਕੁਨ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਨੇੜੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ ਦੀ ਅਗਵਾਈ ਹੇਠ ਇਕੱਠੇ ਹੋਏ ਜਿਨ੍ਹਾਂ ਨੂੰ ਪੁਲੀਸ ਨੇ ਬੈਰੀਕੇਡ ਲਾ ਕੇ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਫੀ ਦੇਰ ਤੱਕ ‘ਆਪ’ ਆਗੂਆਂ ਤੇ ਪੁਲੀਸ ਵਿਚਾਲੇ ਧੱਕਾਮੁਕੀ ਹੁੰਦੀ ਰਹੀ ਜਿਸ ਮਗਰੋਂ ਪੁਲੀਸ ਨੇ ਆਪ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਆਪ ਦੇ ਸੀਨੀਅਰ ਆਗੂ ਕੁਲਦੀਪ ਗਦਰਾਣਾ ਤੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਭਾਜਪਾ ਦੀ ਤਾਨਾਸ਼ਾਹੀ ਦਾ ਅੰਤ ਕਰਨਗੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਸਰਕਾਰ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਭਾਜਪਾ ਦੀ ਤਾਨਾਸ਼ਾਹੀ ਹੈ ਅਤੇ ਭਾਜਪਾ ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਕੇਜਰੀਵਾਲ ਤੋਂ ਡਰੀ ਹੋਈ ਹੈ। ਅਰਵਿੰਦ ਕੇਜਰੀਵਾਲ ਖ਼ਿਲਾਫ਼ ਭਾਜਪਾ ਦੀ ਕਾਰਵਾਈ ਸਿਰਫ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਪੂਰਾ ਮੁਲਕ ਦੇਖ ਰਿਹਾ ਹੈ ਕਿ ਕਿਸ ਤਰ੍ਹਾਂ ਭਾਜਪਾ ਦੇਸ਼ ਵਿੱਚ ਲੋਕਤੰਤਰ ਦਾ ਘਾਣ ਕਰ ਰਹੀ ਹੈ। ਭਾਜਪਾ ਸਰਕਾਰ ਮਹਿੰਗਾਈ, ਬੇਰੁਜ਼ਗਾਰੀ ਅਤੇ ਵਧ ਰਹੇ ਅਪਰਾਧਾਂ ਦੀ ਗੱਲ ਨਾ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ ਪਰ ਹੁਣ ਸੂਬੇ ਅਤੇ ਦੇਸ਼ ਦੇ ਲੋਕ ਭਾਜਪਾ ਦੇ ਇਰਾਦਿਆਂ ਨੂੰ ਸਮਝ ਚੁੱਕੇ ਹਨ। ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲੋਕ ਸਭਾ ਚੋਣਾਂ ਵਿੱਚ ਜਨਤਾ ਵੋਟ ਪਾਵੇਗੀ।
ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਤਾਂ ਪੁਲੀਸ ਨੇ ਉਨ੍ਹਾਂ ’ਤੇ ਬੇਰਹਿਮੀ ਨਾਲ ਤਸ਼ੱਦਦ ਢਾਹਿਆ ਗਿਆ ਹਾਲਾਂਕਿ ਵਰਕਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਲੋਕ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ ਕਿਉਂਕਿ ਭਗਵਾਂ ਪਾਰਟੀ ਕਥਿਤ ਤਾਨਾਸ਼ਾਹੀ ਦੇ ਰਾਹ ਤੁਰ ਕੇ ਲੋਕਾਂ ਦੇ ਜਮਹੂਰੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×