For the best experience, open
https://m.punjabitribuneonline.com
on your mobile browser.
Advertisement

‘ਆਪ’ ਦਾ ਬਲਾਕ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ

07:51 AM Apr 24, 2024 IST
‘ਆਪ’ ਦਾ ਬਲਾਕ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ
ਹਰਪ੍ਰੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਅਮਰ ਸਿੰਘ ਤੇ ਵਿਕਰਮ ਬਾਜਵਾ।
Advertisement

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 23 ਅਪਰੈਲ
ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਹਵਾਸ ਵਿੱਚ ਕਾਂਗਰਸੀ ਉਮੀਦਵਾਰ ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਅੱਜ ਰਾਜਵੰਤ ਸਿੰਘ ਦੇ ਗ੍ਰਹਿ ਪਹੁੰਚੇ। ਇਸ ਦੌਰਾਨ ‘ਆਪ’ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸਿੰਘ ਨੇ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲ੍ਹਾ ਫੜ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕੀਤੇ ਹੋਏ ਵਾਅਦੇ ਪੂਰੇ ਨਹੀਂ ਹੋਏ ਜਿਸ ਕਾਰਨ ਪਾਰਟੀ ਨਾਲ ਸਬੰਧਿਤ ਆਗੂ ਇਸ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਰਾਜਵੰਤ ਸਿੰਘ ਗਰੇਵਾਲ, ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ, ਸੁਖਦੇਵ ਸਿੰਘ ਹਵਾਸ, ਸੰਦੀਪ ਸਿੰਘ, ਸਰਬਜੀਤ ਸਿੰਘ, ਹਰਮਿੰਦਰ ਸਿੰਘ ਨੰਬਰਦਾਰ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।

Advertisement

ਪਿੰਡ ਹਰਿਓ ਕਲਾਂ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਮਾਛੀਵਾੜਾ (ਪੱਤਰ ਪ੍ਰੇਰਕ): ਪਿੰਡ ਹਰਿਓ ਕਲਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਏ ਜਿਨ੍ਹਾਂ ਦਾ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਅਤੇ ਅਤਰ ਮੰਡਲ ਪ੍ਰਧਾਨ ਕਮਲ ਪੂਨੀਆਂ ਵਲੋਂ ਸਵਾਗਤ ਕੀਤਾ ਗਿਆ। ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਸਰਪੰਚ ਸਿਕੰਦਰ ਸਿੰਘ, ਜਸਵੀਰ ਕੌਰ ਅਤੇ ਕਰਮ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼ਾਮਲ ਹੁੰਦਿਆਂ ਕਿਹਾ ਕਿ ਉਹ ਇੱਥੋਂ ਪਾਰਟੀ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਸਖ਼ਸ਼ੀਅਤ ਤੋਂ ਪ੍ਰਭਾਵਿਤ ਹੋਏ ਹਨ ਜੋ ਕਿ ਹਮੇਸ਼ਾ ਵਰਕਰਾਂ ਦੀ ਬਾਂਹ ਫੜਦੇ ਹਨ। ਇਸ ਮੌਕੇ ਪਰਮਿੰਦਰ ਤਿਵਾੜੀ ਤੇ ਕਮਲ ਪੂਨੀਆਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾ ਦੇ ਕੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ’ਚ ਪੂਰਾ ਸਤਿਕਾਰ ਮਿਲੇਗਾ। ਇਸ ਮੌਕੇ ਰੂੜ ਸਿੰਘ, ਸਰਵਣ ਸਿੰਘ (ਦੋਵੇਂ ਸਾਬਕਾ ਸਰਪੰਚ), ਗੰਧੁਰ ਸਿੰਘ, ਬਲਦੇਵ ਸਿੰਘ ਫੌਜੀ, ਦਲਵਾਰਾ ਸਿੰਘ, ਯੂਥ ਆਗੂ ਕੁਲਵੀਰ ਸਿੰਘ, ਸਤਵਿੰਦਰ ਸਿੰਘ, ਗੁਰਦੀਪ ਸਿੰਘ, ਸੁਖਚੈਨ ਸਿੰਘ ਵੀ ਮੌਜੂਦ ਸਨ।

Advertisement
Author Image

sukhwinder singh

View all posts

Advertisement
Advertisement
×