For the best experience, open
https://m.punjabitribuneonline.com
on your mobile browser.
Advertisement

‘ਆਪ’ ਵੱਲੋਂ ਲੋਕਾਂ ਨੂੰ ‘ਸੰਵਿਧਾਨ ਬਚਾਓ-ਤਾਨਾਸ਼ਾਹੀ ਹਟਾਓ’ ਦਾ ਸੱਦਾ

08:49 AM Apr 15, 2024 IST
‘ਆਪ’ ਵੱਲੋਂ ਲੋਕਾਂ ਨੂੰ ‘ਸੰਵਿਧਾਨ ਬਚਾਓ ਤਾਨਾਸ਼ਾਹੀ ਹਟਾਓ’ ਦਾ ਸੱਦਾ
ਜਲੰਧਰ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ। -ਫੋਟੋ: ਸਰਬਜੀਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਅਪਰੈਲ
ਆਮ ਆਦਮੀ ਪਾਰਟੀ (ਆਪ) ਵੱਲੋਂ ਡਾ. ਬੀਆਰ ਅੰਬੇਡਕਰ ਦੀ ਜੈਅੰਤੀ ਮੌਕੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਖ਼ਿਲਾਫ਼ ਦੇਸ਼ ਭਰ ’ਚ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਤਹਿਤ ‘ਆਪ’ ਪੰਜਾਬ ਦੇ ਆਗੂਆਂ ਨੇ ਜਲੰਧਰ ਵਿੱਚ ਇਕੱਠੇ ਹੋ ਕੇ ਮੋਦੀ ਸਰਕਾਰ ਅਤੇ ਉਨ੍ਹਾਂ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ‘ਆਪ’ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ‘ਆਪ’ ਸਿਰਫ ਡਾ. ਬੀਆਰ ਅੰਬੇਡਕਰ ਦੀ ਸੋਚ ਨੂੰ ਅੱਗੇ ਲੈ ਕੇ ਚੱਲ ਰਹੀ ਹੈ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਦੇਸ਼ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਸੰਵਿਧਾਨ ਨੂੰ ਖਤਮ ਕਰਨ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇੱਥੇ ਲੋਕਾਂ ਨੂੰ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਬਾਬਾ ਸਾਹਿਬ ਅੰਬੇਡਕਰ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਰਹੇ ਸਨ। ਉਨ੍ਹਾਂ ਬਾਬਾ ਸਾਹਿਬ ਦੇ 133ਵੇਂ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਭਾਜਪਾ ਦੇ ਚੋਣ ਲੜ ਰਹੇ ਉਮੀਦਵਾਰ ਸ਼ਰ੍ਹੇਆਮ ਇਹ ਕਹਿ ਰਹੇ ਹਨ ਕਿ ਭਾਜਪਾ ਨੂੰ 400 ਸੀਟਾਂ ਜਿਤਾਓ ਤਾਂ ਕਿ ਉਹ ਸੰਵਿਧਾਨ ਬਦਲ ਸਕਣ। ਉਨ੍ਹਾਂ ਕਿਹਾ ਕਿ ਛੋਟੀਆਂ-ਮੋਟੀਆਂ ਗੱਲਾਂ ’ਤੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦਾ ਮੁਕੱਦਮਾ ਕਰਨ ਵਾਲੀ ਮੋਦੀ ਸਰਕਾਰ ਆਪਣੇ ਭਾਜਪਾ ਆਗੂਆਂ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ, ਜਿਹੜੇ ਬਾਬਾ ਸਾਹਿਬ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ।

Advertisement

Advertisement
Author Image

Advertisement
Advertisement
×