ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਭ੍ਰਿਸ਼ਟਾਚਾਰ’ ਕਾਰਨ ‘ਆਪ’ ਦੇ ਹਾਰਨ ਦਾ ਦਾਅਵਾ

07:34 AM Jun 06, 2024 IST
ਸੁਖਦੇਵ ਘੱਗਰਸਰਾਏ

ਖੇਤਰੀ ਪ੍ਰਤੀਨਿਧ
ਘਨੌਰ, 5 ਜੂਨ
ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਤੇ ਆਗੂ ਸੁਖਦੇਵ ਸਿੰਘ ਘੱਗਰਸਰਾਏ ਨੇ ‘ਆਪ’ ਉਮੀਦਵਾਰਾਂ ਦੀ ਹਾਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਇਸ ਸਬੰਧੀ ਵਿਧਾਇਕਾਂ ਵੱਲੋਂ ਵਾਲੰਟੀਅਰਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੇ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਘੱਗਰਸਰਾਏ ਨੇ ਕਿਹਾ ਕਿ ਕਿ ‘ਆਪ’ ਦੀ ਲਹਿਰ ਵਿੱਚ ਵਿਧਾਇਕ ਬਣਨ ਕਰਕੇ ਬਹੁਤਿਆਂ ਨੂੰ ਇਸ ਗੱਲ ਦਾ ਅਹਿਸਾਸ ਹੀ ਨਹੀਂ ਕਿ ਉਹ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਬਹੁਤੇ ਵਿਧਾਇਕ ਤਾਂ ਵਾਲੰਟੀਅਰਾਂ ਦਾ ਇਸ ਕਦਰ ਨਿਰਾਦਰ ਕਰਦੇ ਹਨ ਕਿ ਉਨ੍ਹਾਂ ਦੇ ਫੋਨ ਤੱਕ ਵੀ ਨਹੀਂ ਚੁੱਕਦੇ। ਸੁਖਦੇਵ ਸਿੰਘ ਨੇ ‘ਆਪ’ ਦੇ ਕਈ ਵਿਧਾਇਕਾਂ ’ਤੇ ਭ੍ਰਿਸ਼ਟਾਚਾਰ ਫੈਲਾਉਣ ਦੇ ਕਥਿਤ ਦੋਸ਼ ਵੀ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਈ ਵਿਧਾਇਕ ਦੀਵਾਲੀ ਮੌਕੇ ਪਟਾਕਿਆਂ ਦੀਆਂ ਦੁਕਾਨਾਂ ਲਾਉਣ ’ਦੇ ਵੀ ਪੈਸੇ ਲੈਂਦੇ ਹਨ ਤੇ ਅਸਲਾ ਲਾਇਸੈਂਸ ਬਣਾਉਣ ਦੇ ਕਥਿਤ ਪੰਜਾਹ-ਪੰਜਾਹ ਹਜ਼ਾਰ ਰੁਪਏ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਧਾਇਕਾਂ ਦੀ ਪੁਰਾਣੀ ਅਤੇ ਤਾਜ਼ਾ ਜਾਇਦਾਦ ਤੇ ਆਮਦਨੀ ਦੀ ਜਾਂਚ ਕੀਤੀ ਜਾਵੇ ਤਾਂ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਹੋਈ ਹਾਰ ਸਬੰਧੀ ਜਾਂਚ ਕਰਵਾ ਕੇ ਉਨ੍ਹਾਂ ਵਿਧਾਇਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ਦੇ ਹਲਕਿਆਂ ਵਿਚੋਂ ‘ਆਪ’ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

Advertisement

Advertisement