For the best experience, open
https://m.punjabitribuneonline.com
on your mobile browser.
Advertisement

‘ਆਪ’ ਵੱਲੋਂ ਹਰਿਆਣਾ ’ਚ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਕਵਾਇਦ

08:41 AM Nov 04, 2024 IST
‘ਆਪ’ ਵੱਲੋਂ ਹਰਿਆਣਾ ’ਚ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਕਵਾਇਦ
Advertisement

Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਗਰੋਂ ਆਮ ਆਦਮੀ ਪਾਰਟੀ (ਆਪ) ਨੇ ਮੁੜ ਤੋਂ ਸੂਬੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਹੈ। ‘ਆਪ’ ਵੱਲੋਂ ਅੱਜ ਚਾਰ ਸੀਨੀਅਰ ਮੀਤ ਪ੍ਰਧਾਨਾਂ, ਇੱਕ ਮੀਤ ਪ੍ਰਧਾਨ, ਇੱਕ ਖਜ਼ਾਨਚੀ ਅਤੇ ਪੰਜ ਸਕੱਤਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ‘ਆਪ’ ਨੇ ਸੂਬੇ ਵਿੱਚ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵਿਕਾਸ ਨਹਿਰਾ ਨੂੰ ਸੌਂਪੀ ਹੈ। ਇਹ ਐਲਾਨ ‘ਆਪ’ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਕੀਤਾ ਹੈ।
‘ਆਪ’ ਵੱਲੋਂ ਜਾਰੀ ਸੂਚੀ ਅਨੁਸਾਰ ਆਦਰਸ਼ਪਾਲ ਗੁੱਜਰ, ਸਤੀਸ਼ ਯਾਦਵ, ਇੰਦੂ ਸ਼ਰਮਾ, ਬੀਰ ਸਿੰਘ ਸਰਪੰਚ ਨੂੰ ‘ਪਾਰਟੀ’ ਦਾ ਸੂਬਾਈ ਸੀਨੀਅਰ ਮੀਤ ਪ੍ਰਧਾਨ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰੋ. ਛੱਤਰਪਾਲ ਨੂੰ ਸੂਬਾਈ ਮੀਤ ਪ੍ਰਧਾਨ, ਸੰਜੈ ਸੱਤਰੋਦੀਆ ਨੂੰ ਸੂਬਾ ਸੰਗਠਨ ਮੰਤਰੀ, ਦੀਪਕ ਜੈਨ ਨੂੰ ਖਜ਼ਾਨਚੀ ਅਤੇ ਆਬਾਸ਼ ਚੰਦੇਲ, ਮੁਖਤਿਆਰ ਸਿੰਘ ਬਾਜ਼ੀਗਰ, ਕ੍ਰਿਸ਼ਨ ਬਜਾਜ, ਕਮਲਾ ਬਿਸਲਾ, ਸ਼ਿਵ ਕੁਮਾਰ ਰੰਗੀਲਾ ਨੂੰ ਸੂਬਾਈ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਕਾਸ ਨਹਿਰਾ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਲਗਾਇਆ ਗਿਆ ਹੈ।
ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ‘ਆਪ’ ਵੱਲੋਂ ਸੂਬੇ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ 14 ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਹਰਿਆਣਾ ਦੇ ਘਰ-ਘਰ ਵਿੱਚ ਪਹੁੰਚ ਕੇ ਪਾਰਟੀ ਵੱਲੋਂ ਦਿੱਲੀ ਤੇ ਪੰਜਾਬ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਵੱਲੋਂ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕੀਤਾ ਜਾ ਰਿਹਾ ਹੈ, ਜਦੋਂਕਿ ‘ਆਪ’ ਲੋਕ ਹਿੱਤ ਵਿੱਚ ਕੰਮ ਕਰਦੀ ਹੈ। ਇਸ ਲਈ ‘ਆਪ’ ਵੱਲੋਂ ਹਰਿਆਣਾ ਵਿੱਚ ਵਿਰੋਧੀ ਧਿਰ ਵਜੋਂ ਕੰਮ ਕਰਦਿਆਂ ਲੋਕਾਂ ਦੇ ਮੁੱਦਿਆ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ ਕੁੱਲ 90 ਵਿੱਚੋਂ 88 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਲੜੀਆਂ ਸਨ। ਉਸ ਵਿੱਚੋਂ ਜ਼ਿਆਦਾਤਰ ਸੀਟਾਂ ’ਤੇ ‘ਆਪ’ ਉਮੀਦਵਾਰਾਂ ਦੀ ਜ਼ਮਾਨਤਾਂ ਤੱਕ ਜ਼ਬਤ ਹੋ ਗਈਆਂ ਹਨ। ਇਸ ਦੇ ਬਾਵਜੂਦ ‘ਆਪ’ ਵੱਲੋਂ ਹਰਿਆਣਾ ਵਿੱਚ ਆਪਣੀ ਸਿਆਸੀ ਜ਼ਮੀਨ ਤਿਆਰ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

Advertisement

Advertisement
Author Image

Advertisement