For the best experience, open
https://m.punjabitribuneonline.com
on your mobile browser.
Advertisement

‘ਆਪ’ ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ

07:53 AM Apr 09, 2024 IST
‘ਆਪ’ ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ  ਬਾਜਵਾ
Advertisement

ਪੱਤਰ ਪ੍ਰੇਰਕ
ਕਾਹਨੂੰਵਾਨ, 8 ਅਪਰੈਲ
ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ ਨੂੰ ਪੂਰੀ ਤਰ੍ਹਾਂ ਫਲਾਪ ਸ਼ੋਅ ਕਰਾਰ ਦਿੰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਭੁੱਖ ਹੜਤਾਲ ਦੇ ਹੱਕ ਵਿੱਚ ਪੰਜਾਬ ਤੋਂ ਸਮਰਥਨ ਪ੍ਰਾਪਤ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਪੰਜਾਬ ਇਕਾਈ ਪੰਜਾਬ ਦੇ ਲੋਕਾਂ ਨੂੰ ਭੁੱਖ ਹੜਤਾਲ ਵਾਲੀ ਥਾਂ ‘ਤੇ ਪਹੁੰਚਣ ਲਈ ਮਨਾ ਨਹੀਂ ਸਕੀ। ਨਤੀਜੇ ਵਜੋਂ, ਵਿਰੋਧ ਪ੍ਰਦਰਸ਼ਨ ਦੌਰਾਨ ਜ਼ਿਆਦਾਤਰ ਕੁਰਸੀਆਂ ਖਾਲੀ ਰਹੀਆਂ। ਦੋ ਸਾਲ ਸੱਤਾ ‘ਚ ਰਹਿਣ ਦੇ ਬਾਵਜੂਦ ‘ਆਪ’ ਵੱਡਾ ਇਕੱਠ ਨਹੀਂ ਕਰ ਸਕੀ।
ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਂ ਸਿਰ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਵਿਚ ਅਸਫਲ ਰਹੇ ਅਤੇ ਉਹ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਰਵਾਨਾ ਹੋ ਗਏ। ਇਸ ਤੋਂ ਇਲਾਵਾ ਭੁੱਖ ਹੜਤਾਲ ਦੌਰਾਨ ‘ਆਪ’ ਵਰਕਰ ਖਾਣਾ ਖਾਂਦੇ ਨਜ਼ਰ ਆਏ। ਪੰਜਾਬ ਦੇ ਹੋਰ ਸਥਾਨਾਂ ‘ਤੇ ਵੀ ‘ਆਪ’ ਦੀ ਭੁੱਖ ਹੜਤਾਲ ਫਲਾਪ ਰਹੀ। ਇਕ ਹੋਰ ਰਿਪੋਰਟ ਅਨੁਸਾਰ ਖਟਕੜ ਕਲਾਂ ਵਿਖੇ ‘ਆਪ’ ਦੇ ਵਿਰੋਧ ਪ੍ਰਦਰਸ਼ਨ ਨੇ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੁਰੱਖਿਆ ਬਲਾਂ ਨੇ ਪਿੰਡ ਵਾਸੀਆਂ ਨੂੰ ਆਪਣੀਆਂ ਰੁਟੀਨ ਗਤੀਵਿਧੀਆਂ ਕਰਨ ਦੀ ਆਗਿਆ ਨਹੀਂ ਦਿੱਤੀ। ਕਿਸਾਨਾਂ ਨੂੰ ਕਣਕ ਦੇ ਖੇਤਾਂ ਨੂੰ ਪਾਣੀ ਤੱਕ ਨਹੀਂ ਲਾਉਣ ਦਿੱਤਾ ਗਿਆ। ਬਾਜਵਾ ਨੇ ਕਿਹਾ ਕਿ ਅਜਿਹਾ ਇਕੱਠ ਕਰਨਾ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ‘ਆਪ’ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਨਾਲ ਸਬੰਧਤ ਇਕ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਅਜਿਹੇ ਪਵਿੱਤਰ ਸਥਾਨ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕਰਨਾ ਸ਼ਰਮਨਾਕ ਹੈ।

Advertisement

Advertisement
Author Image

joginder kumar

View all posts

Advertisement
Advertisement
×