ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਹਲਕੇ ’ਚ ‘ਆਪ’ ਦੀ ਹੂੰਝਾਫੇਰ ਜਿੱਤ

06:19 AM Oct 17, 2024 IST
ਨਵੀਆਂ ਗਰਾਮ ਪੰਚਾਇਤਾਂ ਦਾ ਸਨਮਾਨ ਕਰਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 16 ਅਕਤੂਬਰ
ਮੁਹਾਲੀ ਹਲਕੇ ਵਿੱਚ ਆਮ ਆਦਮੀ ਪਾਰਟੀ ਪੱਖੀ ਉਮੀਦਵਾਰਾਂ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ ਜਦੋਂਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਨੂੰ ਇੱਥੋਂ ਹਾਰ ਦਾ ਮੂੰਹ ਦੇਖਣਾ ਪਿਆ ਸੀ। ਅੱਜ ਜ਼ਿਆਦਾਤਰ ਪਿੰਡਾਂ ਦੇ ਨਵੇਂ ਚੁਣੇ ਗਏ ਸਰਪੰਚ ਅਤੇ ਪੰਚ ਖੁੱਲ੍ਹੀਆਂ ਜੀਪਾਂ ਵਿੱਚ ਸਵਾਰ ਹੋ ਕੇ ਢੋਲ-ਢਮੱਕੇ ਨਾਲ ਸੈਕਟਰ-79 ਸਥਿਤ ‘ਆਪ’ ਦੇ ਦਫ਼ਤਰ ਵਿੱਚ ਪਹੁੰਚੇ ਅਤੇ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਜੇਤੂ ਪੰਚਾਂ-ਸਰਪੰਚਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 70 ’ਚੋਂ 63 ਪੰਚਾਇਤਾਂ ‘ਆਪ’ ਪੱਖੀਆਂ ਚੁਣੀਆਂ ਗਈਆਂ ਹਨ। ਉਨ੍ਹਾਂ ਨੇ ‘ਆਪ’ ਦਫ਼ਤਰ ਪਹੁੰਚੇ ਵੱਡੀ ਗਿਣਤੀ ਸਰਪੰਚਾਂ-ਪੰਚਾਂ ਨੂੰ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਕੰਮਾਂ ਨੂੰ ਤਰਜੀਹ ਦੇਣ ਲਈ ਪ੍ਰੇਰਿਆ।

Advertisement

Advertisement