ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੀਆਂ ਨੀਤੀਆਂ ਸਿੱਖਿਆ ਨੂੰ ਖੋਰਾ ਲਾਉਣ ਵਾਲੀਆਂ ਕਰਾਰ

06:52 AM Sep 02, 2024 IST
ਜਗਰਾਉਂ ਤੇ ਸਿੱਧਵਾਂ ਬੇਟ ਬਲਾਕਾਂ ਦੇ ਅਧਿਆਪਕ ਆਗੂ ਨਾਅਰੇਬਾਜ਼ੀ ਕਰਦੇ ਹੋਏ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 1 ਸਤੰਬਰ
ਜਗਰਾਉਂ ਅਤੇ ਬਲਾਕ ਸਿੱਧਵਾਂ ਬੇਟ ਦੇ ਸਕੂਲ ਅਧਿਆਪਕਾਂ ਨੇ ਅਧਿਆਪਕ ਦਿਵਸ ’ਤੇ ਪੰਜ ਸਤੰਬਰ ਨੂੰ ਰੱਖੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਤੇ ਰੈਲੀ ਦੀ ਸਫ਼ਲਤਾ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਇਹ ਪ੍ਰਦਰਸ਼ਨ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵਲੋਂ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂ ਅਤੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰੈਲੀ ’ਚ ਬਲਾਕ ਜਗਰਾਉਂ ਤੋਂ ਸਿੱਧਵਾਂ ਬੇਟ ਤੋਂ ਭਰਵੀਂ ਗਿਣਤੀ ’ਚ ਅਧਿਆਪਕ ਸ਼ਮੂਲੀਅਤ ਕਰਨਗੇ। ਇਥੇ ਅਧਿਆਪਕਾਂ ਦੀ ਇਕੱਤਰਤਾ ਸਮੇਂ ਉਨ੍ਹਾਂ ਕਿਹਾ ਕਿ ਬੀਤੇ ਦੀਆਂ ਕਾਂਗਰਸੀ ਅਤੇ ਅਕਾਲੀ ਸਰਕਾਰਾਂ ਨਾਲੋਂ ਮੌਜੂਦਾ ਸਰਕਾਰ ਦੀਆਂ ਸਿੱਖਿਆ ਨੀਤੀਆਂ ’ਚ ਕੋਈ ਗੁਣਾਤਮਕ ਅੰਤਰ ਨਹੀਂ ਪਾਇਆ ਜਾ ਰਿਹਾ। ਇਸ ਮੌਕੇ ਰਾਣਾ ਆਲਮਦੀਪ, ਤੁਲਸੀ ਦਾਸ, ਹਰਪ੍ਰੀਤ ਸਿੰਘ ਮਲਕ, ਸੁਧੀਰ ਝਾਂਜੀ, ਰਮਨ ਸੂਦ, ਮਾਨਵਜੀਤ ਸਿੰਘ, ਸ਼ਰਨਜੀਤ ਸਿੰਘ ਗਗੜਾ, ਚੇਤ ਰਾਮ, ਅੰਕਿਤ ਕਥੂਰੀਆ, ਰਾਜੇਸ਼ ਕੁਮਾਰ, ਅਮਰਦੀਪ ਕੁਮਾਰ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।

Advertisement

ਬਦਲੀਆਂ ਦੀ ਆੜ ਹੇਠ ਖ਼ਾਲੀ ਸਕੂਲਾਂ ਨੂੰ ਖ਼ਤਮ ਕਰਨ ਦਾ ਦੋਸ਼ ਲਾਇਆ

ਲੁਧਿਆਣਾ (ਖੇਤਰੀ ਪ੍ਰਤੀਨਿਧ): ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਮਰਾਲਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕੀਤੀ। ਇਸ ਵਿੱਚ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਜ਼ਿਲ੍ਹਾ ਸਕੱਤਰ ਹਰਜੀਤ ਸਿੰਘ ਸੁਧਾਰ ਅਤੇ ਜੱਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਦਲੀਆਂ ਦੀ ਆੜ ਹੇਠ ਬਦਲੀ ਮਗਰੋਂ ਅਸਾਮੀ ਪੱਖੋਂ ਖਾਲੀ ਪੈ ਰਹੇ ਸਕੂਲਾਂ ਦਾ ਭੋਗ ਪਾਉਣ ਦੇ ਮਨਸੂਬੇ ਪਾਲੇ ਜਾ ਰਹੇ ਹਨ। ਜੱਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਕਮੇਟੀ ਮੈਂਬਰਾਂ ਨੇ ਉਕਤ ਰੋਸ ਰੈਲੀ ਵਿੱਚ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ।

Advertisement
Advertisement