For the best experience, open
https://m.punjabitribuneonline.com
on your mobile browser.
Advertisement

‘ਆਪ’ ਦੇ ਲੋਕ ਪੱਖੀ ਕਾਰਜਾਂ ਨੂੰ ਮਿਲ ਰਿਹੈ ਹੁੰਗਾਰਾ: ਲਾਲਜੀਤ

10:21 AM Apr 13, 2024 IST
‘ਆਪ’ ਦੇ ਲੋਕ ਪੱਖੀ ਕਾਰਜਾਂ ਨੂੰ ਮਿਲ ਰਿਹੈ ਹੁੰਗਾਰਾ  ਲਾਲਜੀਤ
ਪੱਟੀ ’ਚ ਵਰਕਰਾਂ ਨਾਲ ਮਿਲਣੀ ਮੌਕੇ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ। -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 12 ਅਪਰੈਲ
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਲੋਕ ਪੱਖੀ ਕਾਰਜਾਂ ਨੂੰ ਵੇਖਦਿਆਂ ਪੰਜਾਬ ਵਾਸੀਆ ਦਾ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ ਅੱਜ ਪੱਟੀ ਦੇ ਮਾਹੀ ਰਿਜ਼ੌਰਟ ਵਿੱਚ ਵਰਕਰ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਲੋਕਾਂ ਨਾਲ ਸਾਂਝੀਆਂ ਕਰਦਿਆਂ ਕਿਹਾ ਕਿ 90 ਪ੍ਰਤੀਸ਼ਤ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਅਤੇ ਸ਼ਹੀਦਾਂ ਨੂੰ ਇੱਕ ਕਰੋੜ ਦੀ ਗਰਾਂਟ ਦਿੱਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਐਮੀਨੇਸ ਸਕੂਲਾਂ ਦੀ ਸਥਾਪਨਾ, ਮੁਹੱਲਾ ਕਲੀਨਿਕਾਂ, ਔਰਤਾਂ ਨੂੰ ਫਰੀ ਬੱਸ ਸਫ਼ਰ ਜਿਹੇ ਅਨੇਕਾਂ ਲੋਕ ਕਾਰਜਾਂ ਦੇ ਚਲਦਿਆਂ ਆਮ ਲੋਕਾਂ ਵਿੱਚ ‘ਆਪ’ ਦੇ ਹੱਕ ਵਿੱਚ ਲੋਕ ਲਹਿਰ ਚੱਲ ਰਹੀ ਹੈ, ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ ਹੈ ਜਿਸ ਨੂੰ ਲੈ ਕੇ ਉਹ ਲੋਕ ਕਚਹਿਰੀ ਵਿੱਚ ਆ ਕੇ ਵੋਟ ਮੰਗ ਸਕਣ। ਉਨ੍ਹਾਂ ਸਾਬਕ ਵਿਧਾਇਕ ਹਰਮਿੰਦਰ ਸਿੰਘ ਗਿੱਲ ’ਤੇ ਤਿੱਖੇ ਜਾਤੀ ਹਮਲੇ ਵੀ ਕੀਤੇ| ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਸਰਵਨ ਸਿੰਘ ਧੁਨ, ਦਲਬੀਰ ਸਿੰਘ ਟੌਂਗ, ਚੇਅਰਮੈਨ ਗੁਰਵਿਦਰ ਬਹਿੜਵਾਲ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਲੋਕਾਂ ਨਾਲ ਸਰਕਾਰ ਰਿਆਂ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ|

Advertisement

ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ: ਕੰਗ

ਬਲਾਚੌਰ (ਗੁਰਦੇਵ ਸਿੰਘ ਗਹੂੰਣ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਵਲੋਂ ਬਲਾਚੌਰ ਵਿਖੇ ਸਮੂਹ ਵਲੰਟੀਅਰਾਂ ਅਤੇ ਵਰਕਰਾਂ ਨਾਲ ਮਿਲਣੀ ਕੀਤੀ ਗਈ। ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਮੀਟਿੰਗ ਤੋਂ ਪਹਿਲਾਂ ਕੰਗ ਨੇ ਬਾਬਾ ਬਲਰਾਜ ਮੰਦਿਰ ਬਲਾਚੌਰ ਵਿਖੇ ਮੱਥਾ ਟੇਕਿਆ। ਮੀਟਿੰਗ ਮੌਕੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਪੰਜਾਬ ਹਰ ਖੇਤਰ ਵਿੱਚ ਉਚੀਆਂ ਪੁਲਾਂਘਾਂ ਪੁੱਟ ਰਿਹਾ ਹੈ ਤੇ ਸੂਬੇ ’ਚ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਦਿੱਤੀ ਸਹੂਲਤ ਸਦਕਾ ਪੰਜਾਬ ਦੇ 90 ਫੀਸਦੀ ਤੋਂ ਵੱਧ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ, ਜਿਸ ਕਾਰਨ ਦੂਜੀਆ ਰਵਾਇਤੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਦੀਆਂ ਇਨਾਂ ਲੋਕ ਪੱਖੀ ਯੋਜਨਾਵਾ ਤੋਂ ਖੁਸ਼ ਨਹੀ ਹਨ, ਕਿਉਂਕਿ ਪਿਛਲੇ 70 ਸਾਲਾਂ ਤੋਂ ਇਨ੍ਹਾਂ ਨੇ ਪਰਿਵਾਰਵਾਦ ਨੂੰ ਹੀ ਤਰਜੀਹ ਦਿੱਤੀ ਹੈ ਅਤੇ ਲੋਕਾਂ ਨਾਲ ਹਮੇਸ਼ਾ ਧੋਖਾ ਕੀਤਾ। ਸੰਤੋਸ਼ ਕਟਾਰੀਆ ਨੇ ਮਲਵਿੰਦਰ ਸਿੰਘ ਕੰਗ ਦੇ ਹੱਕ ’ਚ ਰੈਲੀ ’ਚ ਪਹੁੰਚੇ ਵਰਕਰਾਂ ਦਾ ਧੰਨਵਾਦ ਕੀਤਾ।

Advertisement
Author Image

joginder kumar

View all posts

Advertisement
Advertisement
×