‘ਡੋਡਾ ਵਿੱਚ ‘ਆਪ’ ਦੀ ਰੈਲੀ ਨੇ ਪੰਜਾਬ ਦੇ ਖਜ਼ਾਨੇ ’ਤੇ ਬੋਝ ਪਾਇਆ’
08:37 AM Oct 15, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 14 ਅਕਤੂਬਰ
ਭਾਜਪਾ ਆਗੂ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਡੋਡਾ ਵਿੱਚ ‘ਆਪ’ ਦੀ ‘ਧੰਨਵਾਦ ਰੈਲੀ’ ਨੇ ਪੰਜਾਬ ਦੇ ਖਜ਼ਾਨੇ ’ਤੇ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਮੂਲੀਅਤ ਪੂਰੀ ਤਰਾਂ ਗ਼ੈਰ-ਜ਼ਰੂਰੀ ਸੀ। ਪਰਮਪਾਲ ਕੌਰ ਸਿੱਧੂ ਨੇ ਕਿਹਾ ਕੇ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਦਾ ਸਾਰਾ ਬੋਝ ਪੰਜਾਬ ਦੇ ਖਜ਼ਾਨੇ ’ਤੇ ਪਾਇਆ ਜਾ ਰਿਹਾ। ਉਨ੍ਹਾਂ ਕਿਹਾ ਡੋਡਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਸਿਰਫ ਦਿੱਲੀ ਮਾਡਲ ਦਾ ਗੁਣਗਾਨ ਕੀਤਾ ਤੇ ਸਿੱਧੇ ਰੂਪ ’ਚ ਮੰਨ ਲਿਆ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਕੋਈ ਕੰਮ ਨਹੀਂ ਕੀਤਾ ਤੇ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਰੈਲੀਆਂ ਕਰਨ ਨਾਲ ਪੰਜਾਬ ਦਾ ਭਲਾ ਨਹੀਂ ਹੋ ਸਕਦਾ।
Advertisement
Advertisement
Advertisement