For the best experience, open
https://m.punjabitribuneonline.com
on your mobile browser.
Advertisement

ਗੁਰੂ ਨਗਰੀ ’ਚ ਨਾਕਸ ਸਫਾਈ ਪ੍ਰਬੰਧਾਂ ਖ਼ਿਲਾਫ਼ ‘ਆਪ’ ਦਾ ਘਿਰਾਓ

09:56 AM May 25, 2024 IST
ਗੁਰੂ ਨਗਰੀ ’ਚ ਨਾਕਸ ਸਫਾਈ ਪ੍ਰਬੰਧਾਂ ਖ਼ਿਲਾਫ਼ ‘ਆਪ’ ਦਾ ਘਿਰਾਓ
ਨਾਕਸ ਸਫ਼ਾਈ ਪ੍ਰਬੰਧਾਂ ਖਿਲਾਫ਼ ਮੁਜ਼ਾਹਰਾ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਤੇ ਹੋਰ ਕਾਂਗਰਸੀ ਆਗੂ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਮਈ
ਅੰਮ੍ਰਿਤਸਰ ਸ਼ਹਿਰ ਵਿੱਚ ਸਫ਼ਾਈ ਦੇ ਕਥਿਤ ਮਾੜੇ ਪ੍ਰਬੰਧਾਂ ਅੱਜ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸ ਦੀ ਲੀਡਰਸ਼ਿਪ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ।
ਸਥਾਨਿਕ ਰਣਜੀਤ ਐਵੈਨਿਊ ਵਿੱਚ ਪਹਿਲਾਂ ਕਾਂਗਰਸੀਆਂ ਨੇ ਰਾਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਫਿਰ ਬਾਅਦ ਵਿੱਚ ਨਗਰ ਨਿਗਮ ਦੇ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਲ ਹੋਏ। ਇਸ ਸਮੇਂ ਪ੍ਰਦਰਸ਼ਨਕਾਰੀਆ ਦੇ ਹੱਥਾਂ ਵਿੱਚ ਵੱਖ-ਵੱਖ ਨਾਅਰਿਆਂ ਵਾਲੀਆਂ ਤਖਤੀਆਂ ਚੁੱਕੀਆਂ ਹੋਈਆਂ ਸਨ।
ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਦੋ ਸਾਲਾਂ ਤੋਂ ਸ਼ਹਿਰ ਵਿੱਚ ਨਾ ਤੇ ਮੇਅਰ ਹੈ ਅਤੇ ਨਾ ਹੀ ਜ਼ਿੰਮੇਵਾਰ ਸਰਕਾਰ ਹੈ, ਜਿਸ ਕਰਕੇ ਗੁਰੂ ਨਗਰੀ ਦਾ ਬੁਰਾ ਹਾਲ ਹੋਇਆ ਹੈ। ਥਾਂ-ਥਾਂ ਕੂੜੇ ਦੇ ਢੇਰ ਲੱਗੇ ਹਨ , ਗੰਦਾ ਪਾਣੀ ਖੜ੍ਹਾ ਹੈ ਅਤੇ ਭਰੇ ਸੀਵਰੇਜ, ਇਸ ਗੱਲ ਦੀ ਨਿਸ਼ਾਨੀ ਹਨ ਕਿ ਬਦਲਾਅ ਦੀ ਸਰਕਾਰ ਨੇ ਕਿਸ ਤਰਾਂ ਦਾ ਬਦਲਾਅ ਲਿਆਂਦਾ ਹੈ। ਇਸ ਸਮੇਂ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਗੁਰੂ ਨਗਰੀ ਦੀ ਸਾਫ਼ ਸਫ਼ਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ ਸਾਬਤ ਹੋਈ ਹੈ। ਸਮੁੱਚੇ ਸ਼ਹਿਰ ਵਿੱਚ ਸਾਫ ਸਫ਼ਾਈ ਦਾ ਬੁਰਾ ਹਾਲ ਹੈ। ਹਰ ਗਲੀ ਅਤੇ ਮੁਹੱਲੇ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ, ਸੀਵਰੇਜ ਜਾਮ ਹੈ, ਸਫ਼ਾਈ ਦੇ ਮਾੜੇ ਪ੍ਰਬੰਧਾਂ ਕਾਰਨ ਪੂਰਾ ਸ਼ਹਿਰ ਡੰਪ ਵਿਚ ਤਬਦੀਲ ਹੋ ਗਿਆ ਹੈ। ਕਈ ਥਾਵਾਂ ‘ਤੇ ਕੂੜੇ ਨੂੰ ਅੱਗ ਲਾਈ ਜਾ ਰਹੀ ਹੈ। ਗਰਮੀ ਵਧ ਰਹੀ ਹੈ ਅਤੇ ਬਿਜਲੀ ਸਪਲਾਈ ਦਾ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਸਮੱਸਿਆ ਤੋਂ ਵੀ ਲੋਕ ਪ੍ਰੇਸ਼ਾਨ ਹਨ। ਔਜਲਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੀਆਂ ਪੰਚਾਇਤਾਂ, ਨਗਰ ਪਾਲਿਕਾਵਾਂ ਅਤੇ ਨਗਰ ਪ੍ਰੀਸ਼ਦਾਂ ਆਦਿ ਦੀਆਂ ਚੋਣਾਂ ਇਸ ਲਈ ਨਹੀਂ ਕਰਵਾ ਰਹੀ ਕਿਉਂਕਿ ਉਸ ਨੂੰ ਆਪਣੀ ਹਾਰ ਦਾ ਡਰ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸ਼ਹਿਰ ਵਿੱਚ ਜਾਂਦੇ ਹਨ ਤਾਂ ਲੋਕ ਸਭ ਤੋਂ ਪਹਿਲਾਂ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਜ਼ਿਕਰ ਕਰਦੇ ਹਨ। ਇਸ ਲਈ ਉਨ੍ਹਾਂ ਨੇ ਅੱਜ ਲੋਕਾਂ ਦੇ ਮੁੱਦਿਆਂ ’ਤੇ ਅੱਖਾਂ ਬੰਦ ਕਰਕੇ ਬੈਠੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕੀ ਹੈ।
ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰਿਆ, ਰਾਜਕੁਮਾਰ ਵੇਰਕਾ, ਸੁਨੀਲ ਦੱਤੀ, ਜੁਗਲ ਕਿਸ਼ੋਰ ਸ਼ਰਮਾ, ਅੰਮ੍ਰਿਤਸਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×